ਸਿੱਖਿਆ ਮੰਤਰੀ ਆਤਿਸ਼ੀ ਨੇ 5 ਹਜ਼ਾਰ ਅਧਿਆਪਕਾਂ ਦੇ ਤਬਾਦਲੇ ਰੱਦ ਕਰਨ ਦੇ ਦਿੱਤੇ ਹੁਕਮ
Thursday, Jul 04, 2024 - 04:34 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 5,000 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਤੁਰੰਤ ਵਾਪਸ ਲੈਣ, ਜੋ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਜਾਰੀ ਕੀਤੇ ਸਨ। 'ਸਿੱਖਿਆ ਡਾਇਰੈਕਟੋਰੇਟ ਆਫ਼ ਟੀਚਿੰਗ ਸਟਾਫ਼ ਦੇ ਤਬਾਦਲੇ ਲਈ ਆਨਲਾਈਨ ਬੇਨਤੀ' ਸਿਰਲੇਖ ਵਾਲੇ ਸਰਕੂਲਰ ਵਿੱਚ ਇਕ ਸਕੂਲ ਵਿੱਚ 10 ਸਾਲਾਂ ਤੋਂ ਵੱਧ ਸੇਵਾਵਾਂ ਨਿਭਾਉਣ ਵਾਲੇ ਸਾਰੇ ਅਧਿਆਪਕਾਂ ਨੂੰ ਤਬਾਦਲੇ ਲਈ ਅਰਜ਼ੀ ਦੇਣ ਲਈ ਲਾਜ਼ਮੀ ਤੌਰ 'ਤੇ ਨਿਰਦੇਸ਼ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ
ਸਿੱਖਿਆ ਡਾਇਰੈਕਟੋਰੇਟ ਨੇ 11 ਜੂਨ ਨੂੰ ਇਕ ਹੁਕਮ ਵਿਚ ਕਿਹਾ ਸੀ ਕਿ ਇੱਕ ਹੀ ਸਕੂਲ ਵਿੱਚ ਲਗਾਤਾਰ 10 ਸਾਲ ਪੂਰੇ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਆਪਸੀ ਸਹਿਮਤੀ ਦੇ ਆਧਾਰ 'ਤੇ ਜਾਂ ਆਮ ਤੌਰ 'ਤੇ ਵੱਧ ਤੋਂ ਵੱਧ ਸਕੂਲਾਂ ਦੀ ਚੋਣ ਕਰਕੇ ਤਬਾਦਲੇ ਲਈ ਆਨਲਾਈਨ ਅਰਜ਼ੀ ਦੇਣੀ ਪਵੇਗੀ। ਜਿਹੜੇ ਅਧਿਆਪਕ ਆਨਲਾਈਨ ਅਪਲਾਈ ਨਹੀਂ ਕਰਨਗੇ, ਹੈੱਡਕੁਆਰਟਰ ਖੁਦ ਉਨ੍ਹਾਂ ਨੂੰ ਸਰਕਾਰੀ ਲੋੜ ਅਨੁਸਾਰ ਕਿਸੇ ਵੀ ਸਕੂਲ ਵਿੱਚ ਤਬਦੀਲ ਕਰ ਦੇਵੇਗਾ।'' ਸਿੱਖਿਆ ਮੰਤਰੀ ਨੇ 1 ਜੁਲਾਈ ਨੂੰ ਹੁਕਮ ਦਿੱਤਾ ਸੀ ਕਿ ਕਿਸੇ ਵੀ ਅਧਿਆਪਕ ਦਾ ਸਿਰਫ਼ ਇਸ ਲਈ ਤਬਾਦਲਾ ਨਾ ਕੀਤਾ ਜਾਵੇ ਕਿਉਂਕਿ ਉਸ ਨੇ ਕਿਸੇ ਸਕੂਲ ਵਿੱਚ 10 ਸਾਲ ਤੋਂ ਵੱਧ ਸਮਾਂ ਬਿਤਾਇਆ ਹੈ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਮਾਮਲੇ 'ਚ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਕਿਹਾ, 'ਮੇਰੇ ਹੁਕਮਾਂ ਦੇ ਉਲਟ 2 ਜੁਲਾਈ ਨੂੰ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਵਿੱਚ ਤਕਰੀਬਨ ਪੰਜ ਹਜ਼ਾਰ ਅਧਿਆਪਕਾਂ ਦੇ ਤਬਾਦਲੇ ਕੀਤੇ ਗਏ ਸਨ। ਮੈਂ ਮੁੱਖ ਸਕੱਤਰ ਨੂੰ ਇਹ ਹੁਕਮ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਹਨ। ਮੈਂ ਉਨ੍ਹਾਂ ਨੂੰ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਜਾਂ ਬੇਨਿਯਮੀਆਂ ਹੋਈਆਂ ਹਨ ਤਾਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ।'
ਇਹ ਵੀ ਪੜ੍ਹੋ - Health Tips: RO ਵਾਲਾ ਪਾਣੀ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਪਰੇਸ਼ਾਨੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8