ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਲਈ ਸਿੱਖਿਆ ਮੰਤਰਾਲਾ ਦੀ ਖ਼ਾਸ ਅਪੀਲ
Saturday, Feb 26, 2022 - 03:28 PM (IST)
ਨਵੀਂ ਦਿੱਲੀ (ਭਾਸ਼ਾ)– ਸਿੱਖਿਆ ਮੰਤਰਾਲਾ ਨੇ ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਘਰ ਵਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਯੂਕਰੇਨ ਤੋਂ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਯੂਕਰੇਨ ’ਚ ਫਸੇ ਤਾਮਿਲਨਾਡੂ ਦੇ 5,000 ਵਿਦਿਆਰਥੀ, ਦੇਸ਼ ਵਾਪਸੀ ਦੀ ਸਰਕਾਰ ਨੂੰ ਲਾਈ ਗੁਹਾਰ
ਸਿੱਖਿਆ ਮੰਤਰਾਲਾ ਨੇ ਟਵੀਟ ਕੀਤਾ, ‘‘ਭਾਰਤ ਸਰਕਾਰ ਯੂਕਰੇਨ ਤੋਂ ਸਾਡੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਘਰ ਵਲੋਂ ਜਾਰੀ ਸਲਾਹ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਹਾਂ।’’
ਦੱਸ ਦੇਈਏ ਕਿ ਰੂਸ ਦੇ ਯੂਕਰੇਨ ’ਤੇ ਹਮਲਾ ਕਰਨ ਦੇ ਤੀਜੇ ਦਿਨ ਸ਼ਨੀਵਾਰ ਨੂੰ ਕਰੀਬ 16,000 ਭਾਰਤੀ ਇੱਥੇ ਫਸੇ ਹੋਏ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਵਿਦਿਆਰਥੀ ਹਨ। ਕਈ ਵਿਦਿਆਰਥੀ ਖਾਰਕੀਵ ਅਤੇ ਕੀਵ ’ਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਹਨ। ਇਨ੍ਹਾਂ ’ਚੋਂ ਕਰੀਬ 2500 ਵਿਦਿਆਰਥੀ ਗੁਜਰਾਤ ਦੇ ਅਤੇ 2320 ਕੇਰਲ ਦੇ ਹਨ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ: ਯੂਕਰੇਨ ’ਚ ਫਸੇ ਉੱਤਰਾਖੰਡ ਦੇ 150 ਤੋਂ ਵਧੇਰੇ ਲੋਕ, CM ਧਾਮੀ ਨੇ ਕੀਤੀ ਇਹ ਅਪੀਲ