ਕੋਰੋਨਾ ਆਫ਼ਤ: ਅਸਾਮ ਦੇ ਇਸ ਜ਼ਿਲ੍ਹੇ ''ਚ 8 ਦਿਨਾਂ ਦੀ ''ਪੂਰਨ ਤਾਲਾਬੰਦੀ''

7/9/2020 6:40:05 PM

ਗੋਲਾਘਾਟ (ਭਾਸ਼ਾ)— ਅਸਾਮ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗੋਲਾਘਾਟ ਜ਼ਿਲ੍ਹੇ ਵਿਚ ਵੀਰਵਾਰ ਸ਼ਾਮ ਤੋਂ 8 ਦਿਨਾਂ ਲਈ ਪੂਰੀ ਤਰ੍ਹਾਂ ਤਾਲਾਬੰਦੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਗੋਲਾਘਾਟ ਨਗਰ ਨਿਗਮ ਬੋਰਡ ਇਲਾਕੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੀਰਵਾਰ ਸ਼ਾਮ 7 ਵਜੇ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। 

ਇਹ ਵੀ ਪੜ੍ਹੋ: ਦੇਸ਼ 'ਚ ਕੋਰੋਨਾ ਦੇ ਰਿਕਾਰਡ 24,879 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 7.67 ਲੱਖ ਪੁੱਜਾ

ਗੋਲਾਘਾਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਿਭਾਸ਼ ਚੰਦਰ ਮੋਦੀ ਵਲੋਂ ਜਾਰੀ ਇਕ ਹੁਕਮ ਮੁਤਾਬਕ  ਸ਼ਾਮ 7 ਵਜੇ ਤੋਂ ਤਾਲਾਬੰਦੀ ਸ਼ੁਰੂ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਹਿਰ ਵਿਚ ਕੋਵਿਡ-19 ਦੇ ਮਾਮਲੇ ਵਧੇ ਹਨ, ਜਿਸ ਨਾਲ ਜਨਤਾ ਦੀ ਸਿਹਤ ਨੂੰ ਖ਼ਤਰਾ ਪੈਦਾ ਹੋਇਆ ਹੈ। ਉਨ੍ਹਾਂ ਨੇ ਹੁਕਮ 'ਚ ਕਿਹਾ ਕਿ ਜੇਕਰ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖ਼ਤ ਕਦਮ ਨਹੀਂ ਚੁੱਕੇ ਗਏ ਤਾਂ ਵੱਡੇ ਪੱਧਰ 'ਤੇ ਕੋਰੋਨਾ ਦੇ ਮਾਮਲੇ ਵੱਧ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਵਾਹਨਾਂ ਦੀ ਆਵਾਜਾਈ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ, ਬਜ਼ਾਰ, ਸ਼ਾਪਿੰਗ ਮਾਲਜ ਅਤੇ ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਇਸ ਸਮੇਂ ਦੌਰਾਨ ਬੰਦ ਰਹਿਣਗੀਆਂ।

ਗੋਲਾਘਾਟ 'ਚ ਕੋਰੋਨਾ ਦੇ ਕੁੱਲ 617 ਮਾਮਲੇ ਸਾਹਮਣੇ ਆਏ ਹਨ। ਗੁਆਂਢੀ ਜੋਰਹਾਟ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਭਰ ਵਿਚ ਵੀਰਵਾਰ ਤੋਂ ਪੂਰੀ ਤਰ੍ਹਾਂ ਇਕ ਹਫਤੇ ਤੱਕ ਤਾਲਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। ਕੋਰੋਨਾ ਦੇ ਮਾਮਲਿਆਂ ਨੂੰ ਵੱਧਣ ਤੋਂ ਰੋਕਣ ਲਈ ਕਾਮਰੂਪ ਮੈਟਰੋਪੋਲਿਟਨ ਜ਼ਿਲ੍ਹੇ ਵਿਚ 28 ਜੂਨ ਤੋਂ ਦੋ ਹਫਤਿਆਂ ਦੀ ਤਾਲਾਬੰਦੀ ਚੱਲ ਰਹੀ ਹੈ। ਦੱਸ ਦੇਈਏ ਕਿ ਅਸਾਮ ਵਿਚ ਬੁੱਧਵਾਰ ਤੱਕ ਕੋਰੋਨਾ ਵਾਇਰਸ ਦੇ 14,302 ਮਾਮਲੇ ਆਏ ਅਤੇ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।


Tanu

Content Editor Tanu