ਪਟਾਕਾ ਫੈਕਟਰੀ ''ਚ ਹੋਇਆ ਧਮਾਕਾ, 8 ਲੋਕਾਂ ਦੀ ਹੋਈ ਦਰਦਨਾਕ ਮੌਤ
Saturday, Jul 29, 2023 - 04:19 PM (IST)

ਕ੍ਰਿਸ਼ਨਾਗਿਰੀ (ਭਾਸ਼ਾ)- ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਪਟਾਕਾ ਫੈਕਟਰੀ 'ਚ ਧਮਾਕੇ ਨਾਲ ਤਿੰਨ ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹੇ ਦੇ ਪਝਯਾਪੇਟਾਈ 'ਚ ਪਟਾਕਾ ਫੈਕਟਰੀ ਦੇ ਗੋਦਾਮ 'ਚ ਅਚਾਨਕ ਧਮਾਕਾ ਹੋਣ ਦੀ ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਵਿਸਫ਼ੋਟ ਕਾਰਨ ਨੇੜੇ-ਤੇੜੇ ਕੁਝ ਦੁਕਾਨਾਂ ਅਤੇ ਮਕਾਨ ਨੁਕਸਾਨੇ ਗਏ। ਪੁਲਸ ਅਤੇ ਫਾਇਰ ਬ੍ਰਿਗੇਡ ਸੇਵਾ ਦੇ ਕਰਮੀ ਮੌਕੇ 'ਤੇ ਪਹੁੰਚ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8