8 ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ ਦੇ ਸਾਹਮਣੇ ਕੀਤਾ ਆਤਮਸਮਰਪਣ
Sunday, Jun 02, 2024 - 06:18 PM (IST)
ਸੁਕਮਾ (ਭਾਸ਼ਾ)- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਐਤਵਾਰ ਨੂੰ 8 ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ, ਜਿਨ੍ਹਾਂ 'ਚੋਂ ਚਾਰ ਦੇ ਸਿਰ 'ਤੇ ਕੁੱਲ 5 ਲੱਖ ਰੁਪਏ ਦਾ ਇਨਾਮ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਨਕਸਲੀਆਂ ਨੇ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੇ ਸੀਨੀਅਰ ਅਧਿਕਾਰੀਆਂ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਸਲੀਆਂ ਨੇ ਆਦਿਵਾਸੀਆਂ 'ਤੇ ਮਾਓਵਾਦੀਆਂ ਵਲੋਂ ਕੀਤੇ ਗਏ ਅੱਤਿਆਚਾਰਾਂ ਅਤੇ ਅਣਮਨੁੱਖੀ ਵਿਚਾਰਧਾਰਾ ਦੇ ਪ੍ਰਤੀ ਨਿਰਾਸ਼ਾ ਜ਼ਾਹਰ ਕੀਤੀ।
ਅਧਿਕਾਰੀ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਦੀ ਨਕਸਲ ਮੁਕਤ ਨੀਤੀ ਅਤੇ ਸੁਕਮਾ ਪੁਲਸ ਦੇ ਮੁੜ ਵਸੇਬਾ ਮੁਹਿੰਮ 'ਪੂਨਾ ਨਕਰੋਮ (ਨਵੀਂ ਸਵੇਰ, ਨਵੀਂ ਸ਼ੁਰੂਆਤ) ਤੋਂ ਵੀ ਪ੍ਰਭਾਵਿਤ ਹੋਏ ਸਨ। ਉਨ੍ਹਾਂ ਦੱਸਿਆ ਕਿ ਆਤਮਸਮਰਪਣ ਕਰਨ ਵਾਲੇ 8 ਨਕਸਲੀਆਂ 'ਚ ਤਿੰਨ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸੜਕਾਂ ਕੱਟਣ, ਮਾਓਵਾਦੀ ਪਰਚੇ ਅਤੇ ਪੋਸਟਰ ਲਗਾਉਣ ਤੇ ਸੁਰੱਖਿਆ ਕਰਮਚਾਰੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਆਮਤਸਮਰਪਣ ਕਰਨ ਵਾਲਿਆਂ 'ਚੋਂ ਮਹਿਲਾ ਨਕਸਲੀ ਵੇਟੀ ਮਾਸੇ (42) 'ਤੇ 2 ਲੱਖ ਰੁਪਏ ਦਾ ਇਨਾਮ ਸੀ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਨਕਸਲੀਆਂ ਸਾਗਰ ਉਰਫ਼ ਦੇਵਾ ਮਡਕਮ (32), ਪੋਡਿਆਮ ਨਾਂਦੇ (30) ਅਤੇ ਸੋਢੀ ਤੁਲਸੀ (32) 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e