ਧਾਰਮਿਕ ਯਾਤਰਾ ''ਤੇ ਆਏ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 8 ਦੀ ਮੌਤ

Wednesday, Oct 04, 2023 - 11:51 AM (IST)

ਧਾਰਮਿਕ ਯਾਤਰਾ ''ਤੇ ਆਏ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 8 ਦੀ ਮੌਤ

ਵਾਰਾਣਸੀ (ਵਾਰਤਾ)- ਉੱਤਰ ਪ੍ਰਦੇਸ਼ 'ਚ ਵਾਰਾਣਸੀ ਦੇ ਫੂਲਪੁਰ ਥਾਣਾ ਖੇਤਰ 'ਚ ਬੁੱਧਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਮਾਸੂਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ 'ਤੇ ਦੁੱਖ਼ ਜ਼ਾਹਰ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਜਿਊਂਦੇ ਬਚੇ ਲੋਕਾਂ ਦੇ ਇਲਾਜ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ

ਪੁਲਸ ਸੂਤਰਾਂ ਨੇ ਦੱਸਿਆ ਕਿ ਖੇਤਰ ਦੇ ਕਰਖਿਆਂਵ ਖੇਤਰ 'ਚ ਬੁੱਧਵਾਰ ਤੜਕੇ ਕਰੀਬ 4.30 ਵਜੇ ਜੌਨਪੁਰ-ਲਖਨਊ ਰਾਜਮਾਰਗ 'ਤੇ ਟਰੱਕ ਅਤੇ ਕਾਰ ਦੀ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਤਿੰਨ ਸਾਲਾ ਮੁੰਡੇ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵਿਪਿਨ ਯਾਦਵ, ਉਨ੍ਹਾਂ ਦੀ ਮਾਂ ਗੰਗਾ ਯਾਦਵ, ਮਹੇਂਦਰ ਵਰਮਾ, ਉਨ੍ਹਾਂ ਦੀ ਪਤਨੀ ਚੰਦਰਕਲੀ, ਰਾਜੇਂਦਰ ਯਾਦਵ ਅਤੇ ਤਿੰਨ ਹੋਰ ਵਜੋਂ ਕੀਤੀ ਗਈ ਹੈ। ਸਾਰੇ ਮ੍ਰਿਤਕ ਪੀਲੀਭੀਤ ਦੇ ਵਾਸੀ ਦੱਸੇ ਜਾ ਰਹੇ ਹਨ, ਜੋ ਵਾਰਾਣਸੀ ਦੀ ਧਾਰਮਿਕ ਯਾਤਰਾ 'ਤੇ ਆਏ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News