ਨਿੱਕੀ ਜਿਹੀ ਗੱਲ 'ਤੇ ਮਾਸੂਮ ਭੈਣਾਂ ਨੂੰ ਬੇਰਹਿਮ ਮੌਤ ਦੇਣ ਵਾਲੀ ਵੱਡੀ ਭੈਣ ਗ੍ਰਿਫ਼ਤਾਰ, ਕੀਤਾ ਵੱਡਾ ਖ਼ੁਲਾਸਾ

Tuesday, Oct 10, 2023 - 11:37 AM (IST)

ਨਿੱਕੀ ਜਿਹੀ ਗੱਲ 'ਤੇ ਮਾਸੂਮ ਭੈਣਾਂ ਨੂੰ ਬੇਰਹਿਮ ਮੌਤ ਦੇਣ ਵਾਲੀ ਵੱਡੀ ਭੈਣ ਗ੍ਰਿਫ਼ਤਾਰ, ਕੀਤਾ ਵੱਡਾ ਖ਼ੁਲਾਸਾ

ਇਟਾਵਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਬਲਰਈ ਥਾਣਾ ਇਲਾਕੇ 'ਚ ਚਾਰ ਅਤੇ 7 ਸਾਲਾ 2 ਸਕੀਆਂ ਭੈਣਾਂ ਦਾ ਤੇਜ਼ਧਾਰ ਹਥਿਆਰ ਨਾਲ ਗਲ਼ਾ ਵੱਢ ਕੇ ਕਤਲ ਕੀਤੇ ਜਾਣ ਦੇ ਮਾਮਲੇ ਦਾ ਪਰਦਾਫਾਸ਼ ਕਰਦੇ ਹੋਏ ਪੁਲਸ ਨੇ ਕਾਤਲ ਵੱਡੀ ਭੈਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਸਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਇਟਾਵਾ ਅਤੇ ਕਾਨਪੁਰ ਦੀਆਂ ਫੋਰੈਂਸਿਕ ਟੀਮਾਂ ਅਤੇ ਘਟਨਾ ਦੇ ਵਿਸ਼ਲੇਸ਼ਣ ਲਈ ਗਠਿਤ ਟੀਮਾਂ ਵਲੋਂ ਇਕੱਠੇ ਕੀਤੇ ਗਏ ਸਬੂਤਾਂ ਤੋਂ ਸੰਕੇਤ ਮਿਲਿਆ ਕਿ ਦੋਵੇਂ ਭੈਣਾਂ ਦਾ ਕਤਲ ਉਨ੍ਹਾਂ ਦੀ ਵੱਡੀ ਭੈਣ ਅੰਜਲੀ (20) ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਵਲੋਂ ਕੱਪੜਿਆਂ ਦੀ ਜਾਂਚ 'ਚ ਮਿਲੇ ਖੂਨ ਦਾ ਮਿਲਾਨ ਕੀਤੇ ਜਾਣ ਤੋਂ ਬਾਅਦ ਪੁਲਸ ਨੂੰ ਵੱਡੀ ਭੈਣ 'ਤੇ ਸ਼ੱਕ ਹੋਇਆ ਅਤੇ ਸਖ਼ਤੀ ਨਾਲ ਪੁੱਛ-ਗਿੱਛ ਕਰਨ 'ਤੇ ਉਸ ਨੇ ਪੂਰੀ ਗੱਲ ਦੱਸੀ।

ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, 500 ਕਰੋੜ ਦੀ ਫਿਰੌਤੀ ਤੇ ਗੈਂਗਸਟਰ ਲਾਰੈਂਸ ਦੀ ਰਿਹਾਈ ਦੀ ਕੀਤੀ ਮੰਗ

ਸਿੰਘ ਨੇ ਕਿਹਾ ਕਿ ਅੰਜਲੀ ਦੀ ਨਿਸ਼ਾਨਦੇਹੀ 'ਤੇ ਘਰ 'ਚ ਰੱਖਿਆ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਬੂਤ ਮਿਟਾਉਣ ਦੀ ਨੀਅਤ ਨਾਲ ਉਸ ਨੇ ਕਤਲ ਕੀਤੇ ਹਥਿਆਰ ਨੂੰ ਪਾਣੀ ਨਾਲ ਧੋ ਕੇ ਰੱਖ ਦਿੱਤਾ ਸੀ। ਪੁਲਸ ਨੇ ਵੱਡੀ ਭੈਣ ਅੰਜਲੀ ਨੂੰ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮਾਮਲੇ 'ਚ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜਿਨ੍ਹਾਂ ਬੱਚੀਆਂ ਦਾ ਕਤਲ ਹੋਇਆ ਹੈ, ਉਨ੍ਹਾਂ ਨੇ ਕਾਤਲ ਆਪਣੀ ਵੱਡੀ ਭੈਣ ਦੀ ਸ਼ਿਕਾਇਤ ਮਾਤਾ-ਪਿਤਾ ਨੂੰ ਕੀਤੀ ਸੀ। ਵੱਡੀ ਭੈਣ ਕਿਸੇ ਮੁੰਡੇ ਨਾਲ ਫ਼ੋਨ 'ਤੇ ਗੱਲ ਕਰਦੀ ਸੀ। ਸ਼ਿਕਾਇਤ ਵਾਲੀ ਗੱਲ ਤੋਂ ਗੁੱਸੇ ਉਸ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਫਿਲਹਾਲ ਵੱਡੀ ਭੈਣ ਨੂੰ ਗ੍ਰਿਫ਼ਤਾਰ ਕਰ ਕੇ ਧਾਰਾ 302 'ਚ ਮਾਮਲਾ ਦਰਜ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News