ਅਮੇਠੀ ’ਚ ਬਜ਼ੁਰਗ ਦੀ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ
Monday, Jun 08, 2026 - 08:23 PM (IST)
ਅਮੇਠੀ, (ਏਜੰਸੀ)-ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲੇ ’ਚ ਸੋਮਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਨੇ 75 ਸਾਲਾ ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਜਗਦੀਸ਼ਪੁਰ ਥਾਣਾ ਖੇਤਰ ਦੇ ਲੋਦੀਆਵਾ ਪਿੰਡ ਦੇ ਵਾਸੀ ਹੀਰਾਲਾਲ ਦਿਵੇਦੀ (75) ਸਵੇਰੇ ਪਖਾਨੇ ਲਈ ਘਰ ਤੋਂ ਬਾਹਰ ਗਏ ਸਨ।
ਇਸੇ ਦੌਰਾਨ ਲਖਨਊ-ਸੁਲਤਾਨਪੁਰ ਰਾਜਮਾਰਗ ਨੇੜੇ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲੇ ’ਚ ਉਨ੍ਹਾਂ ਨੂੰ ਕਈ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪਰਿਵਾਰ ਵਾਲੇ ਉਨ੍ਹਾਂ ਨੂੰ ਤੁਰੰਤ ਜਗਦੀਸ਼ਪੁਰ ਕਮਿਊਨਿਟੀ ਹੈਲਥ ਸੈਂਟਰ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮ੍ਰਿਤਕ ਦੇ ਭਤੀਜੇ ਜਿਤੇਂਦਰ ਕੁਮਾਰ ਦਿਵੇਦੀ ਨੇ ਡਾਇਲ-112 ’ਤੇ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਅਧਿਕਾਰੀ ਅਤੁਲ ਕੁਮਾਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
