ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ ''ਚ SIR ਦੀ ਸਮੇਂ-ਹੱਦ ਵਧਾਈ
Tuesday, Jul 14, 2026 - 04:07 PM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਅਤੇ ਹਰਿਆਣਾ 'ਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸਮੀਖਿਆ (SIR) ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਮੇਂ-ਹੱਦ ਵਧਾ ਦਿੱਤੀ। ਕਮਿਸ਼ਨ ਨੇ ਇਸ ਸੰਬੰਧ 'ਚ ਦੋਵਾਂ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਵੱਖ-ਵੱਖ ਪੱਤਰ ਭੇਜੇ ਹਨ। ਪੱਤਰ ਅਨੁਸਾਰ, ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ ਬੂਥ ਪੱਧਰੀ ਅਧਿਕਾਰੀਆਂ (ਬੀਐੱਲਓ) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਦਾ ਕੰਮ ਹੁਣ 24 ਜੁਲਾਈ ਤੱਕ ਜਾਰੀ ਰਹੇਗਾ। ਪਹਿਲਾਂ ਇਸ ਲਈ 14 ਜੁਲਾਈ ਦੀ ਸਮੇਂ-ਹੱਦ ਤੈਅ ਸੀ।
ਦੋਵਾਂ ਸੂਬਿਆਂ 'ਚ ਵੋਟਰ ਸੂਚੀ ਦਾ ਫਾਰਮੇਟ ਪਹਿਲੇ 21 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਣਾ ਸੀ, ਜਿਸ ਨੂੰ ਹੁਣ ਵਧਾ ਕੇ 31 ਜੁਲਾਈ ਕਰ ਦਿੱਤਾ ਗਿਆ ਹੈ। ਆਂਧਰਾ ਪ੍ਰਦੇਸ਼ ਅਤੇ ਹਰਿਆਣਾ 14 ਮਈ ਤੋਂ ਸ਼ੁਰੂ ਕੀਤੇ ਗਏ ਐੱਸਆਈਆਰ ਦੀ ਤੀਜੇ ਪੜਾਅ 'ਚ ਸ਼ਾਮਲ ਹੈ। ਤੀਜੇ ਪੜਾਅ ਦੇ ਪੂਰਾ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਛੱਡ ਕੇ ਪੂਰੇ ਦੇਸ਼ 'ਚ ਐੱਸਆਈਆਰ ਪ੍ਰਕਿਰਿਆ ਲਾਗੂ ਹੋ ਜਾਵੇਗੀ। ਵੱਖ-ਵੱਖ ਕਾਰਨਾਂ ਕਰ ਕੇ ਐੱਸਆਈਆਰ ਦੀ ਸਮੇਂ-ਸਾਰਨੀ 'ਚ ਸਮੇਂ-ਸਮੇਂ 'ਤੇ ਤਬਦੀਲੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
