ਬਿਹਾਰ, ਮੱਧ ਪ੍ਰਦੇਸ਼ ਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਇਸ ਦਿਨ ਹੋਵੇਗੀ ਜ਼ਿਮਨੀ ਚੋਣ

Friday, Jul 03, 2026 - 01:08 PM (IST)

ਬਿਹਾਰ, ਮੱਧ ਪ੍ਰਦੇਸ਼ ਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਇਸ ਦਿਨ ਹੋਵੇਗੀ ਜ਼ਿਮਨੀ ਚੋਣ

ਨਵੀਂ ਦਿੱਲੀ (ਏਜੰਸੀ)- ਚੋਣ ਕਮਿਸ਼ਨ ਨੇ ਵੀਰਵਾਰ ਨੂੰ ਬਿਹਾਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸੀਟਾਂ ਲਈ 30 ਜੁਲਾਈ ਨੂੰ ਵੋਟਾਂ ਪੈਣਗੀਆਂ। ਕਮਿਸ਼ਨ ਨੇ ਕਿਹਾ ਕਿ ਬਿਹਾਰ ਦੀ ਬਾਂਕੀਪੁਰ, ਮੱਧ ਪ੍ਰਦੇਸ਼ ਦੀ ਦਤੀਆ ਅਤੇ ਗੁਜਰਾਤ ਦੀ ਮੰਝਲਪੁਰ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਕਰਵਾਈ ਜਾਵੇਗੀ।

ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਕਾਰਨ ਬਿਹਾਰ ਦੀ ਬਾਂਕੀਪੁਰ, ਕਾਂਗਰਸੀ ਵਿਧਾਇਕ ਰਜਿੰਦਰ ਭਾਰਤੀ ਨੂੰ ਧੋਖਾਦੇਹੀ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਯੋਗ ਠਹਿਰਾਏ ਜਾਣ ਕਾਰਨ ਮੱਧ ਪ੍ਰਦੇਸ਼ ਦੀ ਦਤੀਆ ਅਤੇ ਭਾਜਪਾ ਵਿਧਾਇਕ ਯੋਗੇਸ਼ਭਾਈ ਪਟੇਲ ਦੇ ਦਿਹਾਂਤ ਕਾਰਨ ਗੁਜਰਾਤ ਦੀ ਮੰਝਲਪੁਰ ਸੀਟ ਖਾਲੀ ਹੋਈ ਹੈ।

ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਉਪ ਚੋਣ ਲਈ ਨੋਟੀਫਿਕੇਸ਼ਨ 6 ਜੁਲਾਈ ਨੂੰ ਜਾਰੀ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਤਰੀਕ 13 ਜੁਲਾਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 14 ਜੁਲਾਈ ਨੂੰ ਹੋਵੇਗੀ ਅਤੇ ਨਾਂ ਵਾਪਸ ਲੈਣ ਦੀ ਅੰਤਿਮ ਤਰੀਕ 16 ਜੁਲਾਈ ਨਿਰਧਾਰਤ ਕੀਤੀ ਗਈ ਹੈ। ਵੋਟਾਂ ਦੀ ਗਿਣਤੀ 3 ਅਗਸਤ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News