ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ
Monday, Jun 03, 2024 - 10:55 AM (IST)
ਨਵੀਂ ਦਿੱਲੀ (ਏਜੰਸੀ)- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਅੱਜ ਯਾਨੀ ਸੋਮਵਾਰ ਦੁਪਹਿਰ 12.30 ਵਜੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰਨ ਵਾਲਾ ਹੈ। ਚੋਣ ਕਮਿਸ਼ਨ ਵਲੋਂ ਮੀਡੀਆ ਨੂੰ ਦਿੱਤੇ ਗਏ ਸੱਦੇ 'ਚ ਕਿਹਾ ਗਿਆ ਹੈ,''ਆਮ ਚੋਣਾਂ 2024 'ਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫਰੰਸ।'' ਦੇਸ਼ ਦੇ ਚੋਣ ਇਤਿਹਾਸ 'ਚ ਸ਼ਾਇਦ ਪਹਿਲੀ ਵਾਰ ਹੋਵੇਗਾ, ਜਦੋਂ ਚੋਣ ਕਮਿਸ਼ਨ ਨੇ ਚੋਣਾਂ ਦੇ ਸਮਾਪਨ 'ਤੇ ਪ੍ਰੈੱਸ ਕਾਨਫਰੰਸ ਬੁਲਾਈ ਹੋਵੇ।
ਲੋਕ ਸਭਾ ਚੋਣਾਂ ਲਈ 19 ਅਪ੍ਰੈਲ ਤੋਂ ਸ਼ੁਰੂ ਹੋਈ 7 ਪੜਾਵਾਂ ਦੀ ਮੈਰਾਥਨ ਵੋਟਿੰਗ ਪ੍ਰਕਿਰਿਆ ਸ਼ਨੀਵਾਰ (ਇਕ ਜੂਨ) ਨੂੰ ਖ਼ਤਮ ਹੋ ਗਈ। ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਹੈ ਕਿ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਆਪਣੇ 2019 ਦੇ ਰਿਕਾਰਡ ਤੋਂ ਬਿਹਤਰ ਪ੍ਰਦਰਸ਼ਨ ਕਰਨ ਲਈ ਤਿਆਰ ਹੈ, ਜਦੋਂ ਉਸ ਨੇ 352 ਸੀਟਾਂ ਜਿੱਤੀਆਂ ਸਨ। 2 ਪੋਲ ਨੇ ਭਵਿੱਖਬਾਣੀ ਕੀਤੀ ਕਿ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ 'ਚ ਜਿੱਤੀਆਂ ਗਈਆਂ 303 ਸੀਟਾਂ ਤੋਂ ਵੀ ਆਪਣੀ ਗਿਣਤੀ 'ਚ ਸੁਧਾਰ ਕਰੇਗੀ। ਜੇਕਰ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਸਮੇਂ ਭਾਜਪਾ ਦੇ ਸੱਤਾ 'ਚ ਆਉਣ ਬਾਰੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਸੱਚ ਹੁੰਦੀਆਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਵਾਹਰਲਾਲ ਨਹਿਰੂ ਤੋਂ ਬਾਅਦ ਲੋਕ ਸਭਾ ਚੋਣਾਂ 'ਚ ਲਗਾਤਾਰ ਤਿੰਨ ਵਾਰ ਜਿੱਤਣ ਵਾਲੇ ਇਕਮਾਤਰ ਪੀ.ਐੱਮ. ਬਣ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e