ਕੋਰੋਨਾ ਆਫ਼ਤ ਦਰਮਿਆਨ ਸਖ਼ਤ ਹੋਇਆ ਚੋਣ ਕਮਿਸ਼ਨ, ਵੋਟਾਂ ਦੀ ਗਿਣਤੀ ਦੇ ਦਿਨ ਜਸ਼ਨ ਮਨਾਉਣ ''ਤੇ ਪਾਬੰਦੀ

04/27/2021 11:38:38 AM

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ ਤੋਂ ਬਾਅਦ ਸਾਰੇ ਜੇਤੂ ਜਸ਼ਨਾਂ 'ਤੇ ਮੰਗਲਵਾਰ ਨੂੰ ਪਾਬੰਦੀ ਲਗਾ ਦਿੱਤੀ। ਸੂਤਰਾਂ ਨੇ ਇਕ ਆਦੇਸ਼ ਦੇ ਹਵਾਲੇ ਤੋਂ ਕਿਹਾ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫ਼ੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ 'ਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਇਸ ਸੰਬੰਧ 'ਚ ਇਕ ਪੂਰਾ ਆਦੇਸ਼ ਜਾਰੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਫਟਕਾਰ, ਕਿਹਾ- ‘ਕੋਰੋਨਾ ਦੀ ਦੂਜੀ ਲਹਿਰ ਲਈ ਤੁਸੀਂ ਜ਼ਿੰਮੇਵਾਰ’

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਦਰਾਸ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ। ਮਦਰਾਸ ਹਾਈ ਕੋਰਟ ਨੇ ਕੋਰੋਨਾ ਦੀ ਦੂਜੀ ਲਹਿਰ ਵੱਧਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਚੋਣਾਵੀ ਸਭਾ 'ਤੇ ਰੋਕ ਨਹੀਂ ਲਗਾਈ, ਜਿਸ ਨਾਲ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਿਆ।

ਇਹ ਵੀ ਪੜ੍ਹੋ : ਦੇਸ਼ 'ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ 'ਚ 3.23 ਲੱਖ ਨਵੇਂ ਮਾਮਲੇ ਆਏ ਸਾਹਮਣੇ

ਨੋਟ : ਚੋਣ ਕਮਿਸ਼ਨ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News