ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ

01/06/2020 6:39:30 PM

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਲੀ ਵਿਧਾਨ ਸਭਾ ਲਈ ਅੱਜ ਯਾਨੀ ਸੋਮਵਾਰ ਨੂੰ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ 14 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਨਾਮਜ਼ਦਗੀ ਦੀ ਆਖਰੀ ਤਾਰੀਕ 21 ਜਨਵਰੀ ਤੈਅ ਕੀਤੀ ਗਈ ਹੈ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਾਰੀਕ 24 ਜਨਵਰੀ ਹੈ। ਸੁਨੀਲ ਅਰੋੜਾ ਨੇ ਕਿਹਾ ਕਿ ਦਿੱਲੀ 'ਚ 8 ਫਰਵਰੀ ਨੂੰ ਵੋਟਿੰਗ ਹੋਵੇਗੀ। 11 ਫਰਵਰੀ ਨੂੰ ਚੋਣਾਂ ਦੇ ਨਤੀਜੇ ਆਉਣਗੇ। ਇਸ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਈ ਹੈ। ਮੌਜੂਦਾ ਵਿਧਾਨ ਸਭਾ ਦਾ ਸਮਾਂ 22 ਫਰਵਰੀ ਤੱਕ ਹੈ। ਨਿਯਮ ਅਨੁਸਾਰ ਉਸ ਤੋਂ ਪਹਿਲਾਂ ਹੀ ਚੋਣਾਂ ਖਤਮ ਕਰਵਾ ਕੇ ਨਵੀਂ ਵਿਧਾਨ ਸਭਾ ਦਾ ਗਠਨ ਕਰਨਾ ਹੋਵੇਗਾ। 

ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਹੋ ਚੁਕੀਆਂ ਹਨ। ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 13,757 ਪੋਲਿੰਗ ਬੂਥਾਂ 'ਤੇ ਵੋਟਿੰਗ ਹੋਵੇਗੀ। ਦਿੱਲੀ 'ਚ 2689 ਥਾਂਵਾਂ 'ਤੇ ਵੋਟਿੰਗ ਹੋਵੇਗੀ। ਚੋਣਾਂ 'ਚ 90 ਹਜ਼ਾਰ ਕਰਮਚਾਰੀਆਂ ਦੀ ਜ਼ਰੂਰਤ ਹੋਵੇਗੀ। ਸੀਨੀਅਰ ਨਾਗਰਿਕਾਂ ਲਈ ਕਮਿਸ਼ਨ ਨੇ ਖਾਸ ਇੰਤਜ਼ਾਮ ਕੀਤੇ ਹਨ। ਦਿੱਲੀ 'ਚ ਇਕ ਕਰੋੜ 46 ਲੱਖ ਵੋਟਰ ਹਨ। ਇਸ ਲਈ ਮੀਡੀਆ ਨਿਗਰਾਨੀ ਟੀਮਾਂ ਬਣਾਈਆਂ ਗਈਆਂ ਹਨ।


DIsha

Content Editor

Related News