ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਨੂੰ ਟੀਕਾਕਰਨ ''ਚ ਤੇਜ਼ੀ ਲਿਆਉਣ ਲਈ ਕਿਹਾ
Tuesday, Dec 28, 2021 - 12:07 AM (IST)
ਨਵੀਂ ਦਿੱਲੀ - ਭਾਰਤ ਦੇ ਚੋਣ ਕਮਿਸ਼ਨ ਨੇ ਕੇਂਦਰੀ ਸਿਹਤ ਮੰਤਰਾਲਾ ਨੂੰ ਪੰਜ ਮਤਦਾਨ ਵਾਲੇ ਸੂਬਿਆਂ ਵਿੱਚ ਕੋਵਿਡ-19 ਟੀਕਾਕਰਨ ਪੂਰਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸਿਹਤ ਮੰਤਰਾਲਾ ਵਲੋਂ ਪੰਜ ਚੋਣ ਰਾਜਾਂ ਵਿੱਚ ਵਿਸ਼ੇਸ਼ ਰੂਪ ਨਾਲ ਪਹਿਲੀ ਖੁਰਾਕ ਦੇ ਸੰਬੰਧ ਵਿੱਚ ਟੀਕਾਕਰਨ ਦੀ ਸਥਿਤੀ ਬਾਰੇ ਜਾਣਕਾਰੀ ਮੰਗੀ ਹੈ।
ਅਧਿਕਾਰੀਆਂ ਨੂੰ ਉੱਤਰ ਪ੍ਰਦੇਸ਼, ਮਣੀਪੁਰ ਅਤੇ ਪੰਜਾਬ ਵਿੱਚ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦਾ ਵੀ ਨਿਰਦੇਸ਼ ਦਿੱਤਾ ਹੈ। ਚੋਣ ਕਮਿਸ਼ਨ ਨੇ ਮਤਦਾਨ ਵਾਲੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕੋਵਿਡ-19 ਅਤੇ ਇਸ ਦੇ ਓਮੀਕਰੋਨ ਵੇਰੀਐਂਟ ਦੇ ਪ੍ਰਸਾਰ ਨੂੰ ਰੋਕਣ ਲਈ ਵੱਧ ਤੋਂ ਵੱਧ ਟੀਕਾਕਰਨ ਕਰਨ।
ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਅਤੇ ਟੀਕਾਕਰਨ ਦੀ ਸਥਿਤੀ ਦੇ ਨਾਲ-ਨਾਲ ਕੋਵਿਡ-19 ਮਾਮਲਿਆਂ ਵਿੱਚ ਵਾਧੇ 'ਤੇ ਚਰਚਾ ਕੀਤੀ। ਏ.ਐੱਨ.ਆਈ. ਮੁਤਾਬਕ ਅਗਲੇ ਸਾਲ ਜਨਵਰੀ ਵਿੱਚ ਚੋਣ ਕਮਿਸ਼ਨ ਅਤੇ ਸਿਹਤ ਮੰਤਰਾਲਾ ਇਸੇ ਤਰ੍ਹਾਂ ਦੀਆਂ ਬੈਠਕਾਂ ਕਰਨਗੇ।
ਉਤਰਾਖੰਡ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਅਤੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣੀਆਂ ਹਨ। ਦੇਸ਼ ਵਿੱਚ ਵੱਧਦੇ ਓਮੀਕਰੋਨ ਮਾਮਲਿਆਂ ਵਿਚਾਲੇ ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਉੱਤਰ ਪ੍ਰਦੇਸ਼ ਵਿੱਚ ਚੋਣਾਂ 1-2 ਮਹੀਨੇ ਲਈ ਤੱਤਕਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਇਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਨੂੰ ਸੂਬੇ ਵਿੱਚ ਰਾਜਨੀਤਕ ਦਲਾਂ ਦੀਆਂ ਰੈਲੀਆਂ ਅਤੇ ਜਨਸਭਾਵਾਂ 'ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।