ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਬਜ਼ਰਵਰਾਂ ਨਾਲ ਕੀਤੀ ਬੈਠਕ
Monday, Mar 11, 2024 - 04:03 PM (IST)
ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਅਬਜ਼ਰਵਰਾਂ ਲਈ ਸੋਮਵਾਰ ਨੂੰ ਇੱਥੇ ਇਕ ਬੈਠਕ ਆਯੋਜਿਤ ਕੀਤੀ। ਦਿਨ ਭਰ ਹੋਣ ਵਾਲੀ 1,800 ਅਬਜ਼ਰਵਰਾਂ ਦੀ ਇਸ ਬੈਠਕ ਦੌਰਾਨ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਵੱਖ-ਵੱਖ ਵਿਸ਼ਿਆਂ 'ਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਵੀ ਵੱਖ-ਵੱਖ ਸੇਵਾਵਾਂ ਲਈ ਗਏ ਅਬਜ਼ਰਵਰਾਂ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ।
ਇਹ ਪੁਲਸ, ਆਮ, ਭਾਰਤੀ ਪ੍ਰਸ਼ਾਸਨਿਕ ਅਧਿਕਾਰੀ (ਆਈ.ਏ.ਐੱਸ.), ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.), ਭਾਰਤੀ ਮਾਲੀਆ ਸੇਵਾ (ਆਈ.ਆਰ.ਐੱਸ.) ਅਤੇ ਹੋਰ ਸੰਬੰਧਤ ਸੇਵਾਵਾਂ ਲਈ ਜਾਂਦੇ ਹਨ। ਅਬਜ਼ਰਵਰਾਂ ਨੂੰ ਚੋਣਾਂ ਦੇ ਐਲਾਨ ਤੋਂ ਪਹਿਲਾਂ ਵੋਟਿੰਗ ਵਾਲੇ ਖੇਤਰਾਂ 'ਚ ਤਾਇਨਾਤ ਕੀਤਾ ਜਾਂਦਾ ਹੈ। ਇਹ ਆਬਜ਼ਰਵਰ ਰਾਜਾਂ 'ਚ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਦੇ ਹਨ ਅਤੇ ਅਧਿਕਾਰੀਆਂ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e