ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਨਵੀਆਂ ਗਾਈਡ ਲਾਈਨਜ਼, EVM ’ਤੇ ਹੁਣ ਲੱਗਣਗੀਆਂ ਉਮੀਦਵਾਰਾਂ ਦੀਆਂ ਰੰਗੀਨ ਫੋਟੋਆਂ
Thursday, Sep 18, 2025 - 10:35 AM (IST)

ਨੈਸ਼ਨਲ ਡੈਸਕ : ਬਿਹਾਰ ਵਿਚ ਆਉਣ ਵਾਲੇ ਕੁੱਝ ਹਫ਼ਤਿਆਂ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ । ਚੋਣ ਕਮਿਸ਼ਨ ਵੱਲੋਂ ਅਜੇ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ। ਹਾਲਾਂਕਿ, ਵੋਟਾਂ ਪੈਣ ਲਈ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਨਵੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਹਨ। ਕਮਿਸ਼ਨ ਬਿਹਾਰ ਤੋਂ ਇਕ ਨਵੇਂ ਪ੍ਰਯੋਗ ਦੀ ਸ਼ੁਰੂਆਤ ਕਰ ਰਿਹਾ ਹੈ, ਜਿਸਦੇ ਤਹਿਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ. ) ਉਤੇ ਹੁਣ ਉਮੀਦਵਾਰਾਂ ਦੀਆਂ ਰੰਗੀਨ ਫੋਟੋਆਂ ਹੋਣਗੀਆਂ । ਇਸ ਤੋਂ ਪਹਿਲਾਂ ਫੋਟੋਆਂ ਬਲੈਕ ਐਂਡ ਵ੍ਹਾਈਟ ਹੁੰਦੀਆਂ ਸਨ। ਪਹਿਲਾਂ ਇਹ ਪ੍ਰਯੋਗ ਬਿਹਾਰ ਵਿਚ ਕੀਤਾ ਜਾ ਰਿਹਾ ਹੈ, ਇਸ ਤੋਂ ਬਾਅਦ ਹੋਰਨਾਂ ਸੂਬਿਆਂ ਵਿਚ ਇਸਨੂੰ ਲਾਗੂ ਕੀਤਾ ਜਾਵੇਗਾ।
ਨਵੇਂ ਬਦਲਾਅ ਨਾਲ ਵੋਟਰਾਂ ਨੂੰ ਉਮੀਦਵਾਰਾਂ ਦੀ ਪਛਾਣ ਕਰਨ ਵਿਚ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਸੀਰੀਅਲ ਨੰਬਰ ਨੂੰ ਵੀ ਹੁਣ ਪਹਿਲਾਂ ਨਾਲੋਂ ਵੱਧ ਪ੍ਰਮੁੱਖਤਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਫੌਂਟ ਸਾਈਜ਼ ਵੀ ਵੱਡਾ ਹੋਵੇਗਾ, ਜਿਸ ਨਾਲ ਵੋਟਰ ਉਸਨੂੰ ਚੰਗੀ ਤਰ੍ਹਾਂ ਪੜ੍ਹ ਅਤੇ ਦੇਖ ਸਕੇ। ਨਵੇਂ ਬਦਲਾਅ ਚੋਣ ਪ੍ਰਕਿਰਿਆ ਨੂੰ ਹੋਰ ਵਧੇਰੇ ਲੋਕਤੰਤਰੀ, ਨਿਰਪੱਖ ਅਤੇ ਸਰਲ ਬਣਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹਨ। ਚੋਣ ਕਮਿਸ਼ਨ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ 28 ਸੁਧਾਰਾਂ ਦਾ ਹਿੱਸਾ ਹੈ, ਜਿਨ੍ਹਾਂ ਨੂੰ ਪਿਛਲੇ 6 ਮਹੀਨਿਆਂ ਵਿਚ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਲਈ ਲਾਗੂ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8