ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਅਭਿਜੀਤ ਗੰਗੋਪਾਧਿਆਏ ਨੂੰ ਨੋਟਿਸ ਕੀਤਾ ਜਾਰੀ
Friday, May 17, 2024 - 05:27 PM (IST)

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਭਿਜੀਤ ਗੰਗੋਪਾਧਇਆਏ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਹਲਦੀਆ 'ਚ 15 ਮਈ ਨੂੰ ਆਯੋਜਿਤ ਇਕ ਸਭਾ ਨੂੰ ਸੰਬੋਧਨ ਕਰਦੇ ਸਮੇਂ ਮਮਤਾ ਬੈਨਰਜੀ ਖ਼ਿਲਾਫ਼ ਕੀਤੀ ਗਈ ਟਿੱਪਣੀ ਲਈ ਗੰਗੋਪਾਧਿਆਏ ਖ਼ਿਲਾਫ਼ ਤ੍ਰਿਣਮੂਲ ਕਾਂਗਰਸ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ।
ਭਾਜਪਾ ਨੇ ਗੰਗੋਪਾਧਿਆਏ ਨੂੰ ਪੱਛਮੀ ਬੰਗਾਲ ਦੀ ਤਮਲੁਕ ਸੀਟ ਤੋਂ ਮੈਦਾਨ 'ਚ ਉਤਾਰਿਆ ਹੈ, ਜਿੱਥੇ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਆਪਣੇ ਨੋਟਿਸ 'ਚ ਕਿਹਾ ਕਿ ਗੰਗੋਪਾਧਿਆਏ ਦੀ ਟਿੱਪਣੀ ਅਣਉੱਚਿਤ, ਵਿਵੇਕਹੀਣ, ਅਪਮਾਨਜਕ ਅਤੇ ਪਹਿਲੀ ਨਜ਼ਰ ਚੋਣ ਜ਼ਾਬਤਾ ਦੀਆਂ ਵਿਵਸਥਾਵਾਂ ਅਤੇ ਰਾਜਨੀਤਕ ਦਲਾਂ ਨੂੰ ਦਿੱਤੀ ਗਈ ਸਲਾਹ ਦੀ ਉਲੰਘਣਾ ਕਰਨ ਵਾਲੀ ਪਾਈ ਗਈ ਹੈ। ਚੋਣ ਕਮਿਸ਼ਨ ਨੇ 20 ਮਈ ਨੂੰ ਸ਼ਾਮ 5 ਵਜੇ ਤੱਕ ਨੋਟਿਸ 'ਤੇ ਜਵਾਬ ਮੰਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8