ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ
Wednesday, Mar 20, 2024 - 01:17 PM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ 'ਚ 102 ਸੀਟਾਂ ਲਈ ਬੁੱਧਵਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। ਪਹਿਲੇ ਗੇੜ ਵਿਚ 19 ਅਪ੍ਰੈਲ ਨੂੰ 17 ਸੂਬਿਆਂ ਅਤੇ 4 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ 'ਚ ਤਾਮਿਲਨਾਡੂ ਦੀਆਂ 33, ਰਾਜਸਥਾਨ ਦੀਆਂ 12, ਉੱਤਰ ਪ੍ਰਦੇਸ਼ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਉੱਤਰਾਖੰਡ, ਅਸਾਮ ਅਤੇ ਮਹਾਰਾਸ਼ਟਰ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਚਲ ਪ੍ਰਦੇਸ਼, ਮਨੀਪੁਰ ਅਤੇ ਮੇਘਾਲਿਆ ਦੀਆਂ 2-2 ਸੀਟਾਂ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: BJP ਨੇ ਚੋਣ ਮੈਦਾਨ 'ਚ ਉਤਾਰੇ 6 ਸਾਬਕਾ ਮੁੱਖ ਮੰਤਰੀ, ਖੱਟੜ ਸਣੇ ਇਹ ਆਗੂ ਲੜਨਗੇ ਚੋਣ
ਛੱਤੀਸਗੜ੍ਹ ਮਿਜ਼ੋਰਮ, ਨਾਗਾਲੈਂਡ, ਸਿੱਕਮ, ਤ੍ਰਿਪੁਰਾ, ਅਨਾਦਮਨ ਅਤੇ ਨਿਕੋਬਾਰ ਟਾਪੂ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ ਅਤੇ ਪੁਡੂਚੇਰੀ ਵਿਚ ਇਕ-ਇਕ ਸੀਟ 'ਤੇ ਪਹਿਲੇ ਪੜਾਅ ਵਿਚ ਵੋਟਿੰਗ ਹੋਵੇਗੀ। ਨਾਮਜ਼ਦਗੀ ਇਸ ਮਹੀਨੇ ਦੀ 27 ਤਾਰੀਖ਼ ਤੱਕ ਭਰੇ ਜਾ ਸਕਦੇ ਹਨ। ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਲੋਕ ਸਭਾ ਦੀਆਂ 543 ਸੀਟਾਂ ਲਈ ਆਮ ਚੋਣਾਂ 19 ਅਪ੍ਰੈਲ ਤੋਂ ਸ਼ੁਰੂ ਹੋ ਕੇ 7 ਗੇੜ ਵਿਚ ਹੋਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਇਹ ਵੀ ਪੜ੍ਹੋ- ਗਠਜੋੜ ਟੁੱਟਿਆ ਪਰ ਫਿਰ ਵੀ ਮਿਲੇ ਨੇ ਦਿਲ! ਲੋਕ ਸਭਾ ਚੋਣਾਂ 'ਚ BJP-JJP ਵਿਚਾਲੇ ਹੋਵੇਗਾ 'ਦੋਸਤਾਨਾ ਮੁਕਾਬਲਾ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8