ਚੋਣ ਕਮਿਸ਼ਨ ਨੇ ਸਾਰੇ ਦਲਾਂ ਨੂੰ ਲਿਖਿਆ ਪੱਤਰ, 30 ਅਪ੍ਰੈਲ ਤੱਕ ਮੰਗੇ ਸੁਝਾਅ
Tuesday, Mar 11, 2025 - 04:50 PM (IST)

ਨੈਸ਼ਨਲ ਡੈਸਕ- ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਸਾਰੇ ਸਿਆਸੀ ਦਲਾਂ ਨੂੰ ਇਕ ਮਹੱਤਵਪੂਰਨ ਪੱਤਰ ਲਿਖਿਆ ਹੈ। ਕਮਿਸ਼ਨ ਨੇ ਪੱਤਰ 'ਚ ਸਾਰੇ ਦਲਾਂ ਤੋਂ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਲਈ ਉਨ੍ਹਾਂ ਦੇ ਸੁਝਾਅ ਮੰਗੇ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਨੂੰ ਮਜ਼ਬੂਤੀ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ ਤਾਂ ਕਿ ਲੋਕਤੰਤਰ ਨੂੰ ਹੋਰ ਵੱਧ ਮਜ਼ਬੂਤ ਬਣਾਇਆ ਜਾ ਸਕੇ। ਇਸ ਦੇ ਅਧੀਨ ਚੋਣ ਸੁਧਾਰਾਂ 'ਤੇ ਵਿਚਾਰ-ਵਟਾਂਦਰੇ ਲਈ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਦਲਾਂ ਦੇ ਮੁਖੀਆਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।
ਕਮਿਸ਼ਨ ਨੇ ਇਹ ਵੀ ਕਿਹਾ ਕਿ ਇਹ ਗੱਲਬਾਤ ਕਾਨੂੰਨੀ ਢਾਂਚੇ ਦੇ ਅੰਦਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਹੋਵੇਗਾ। ਕਮਿਸ਼ਨ ਦਾ ਮਕਸਦ ਹੈ ਕਿ ਚੋਣਾਂ 'ਚ ਵੱਧ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਕੀਤੀ ਜਾ ਸਕੇ ਤਾਂ ਕਿ ਸਾਰੇ ਨਾਗਰਿਕਾਂ ਨੂੰ ਇਕ ਸਾਫ਼ ਅਤੇ ਉੱਚਿਤ ਚੋਣ ਪ੍ਰਕਿਰਿਆ ਦਾ ਅਨੁਭਵ ਹੋ ਸਕੇ। ਉੱਥੇ ਹੀ ਇਹ ਕਦਮ ਭਾਰਤੀ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕੋਸ਼ਿਸ਼ ਮੰਨੀ ਜਾ ਰਹੀ ਹੈ, ਜਿਸ ਨਾਲ ਸਿਆਸੀ ਦਲਾਂ ਅਤੇ ਆਮ ਜਨਤਾ ਵਿਚਾਲੇ ਭਰੋਸਾ ਵੱਧ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8