ਵਿਧਾਨ ਸਭਾ ਚੋਣ ਨਤੀਜੇ : ਚੋਣ ਕਮਿਸ਼ਨ ਨੇ ਦਿੱਤੀ ਰਾਹਤ, ਜਿੱਤ ਦਾ ਜਸ਼ਨ ਮਨਾਉਣ 'ਤੇ ਲੱਗੀ ਪਾਬੰਦੀ ਹਟਾਈ

Thursday, Mar 10, 2022 - 01:24 PM (IST)

ਵਿਧਾਨ ਸਭਾ ਚੋਣ ਨਤੀਜੇ : ਚੋਣ ਕਮਿਸ਼ਨ ਨੇ ਦਿੱਤੀ ਰਾਹਤ, ਜਿੱਤ ਦਾ ਜਸ਼ਨ ਮਨਾਉਣ 'ਤੇ ਲੱਗੀ ਪਾਬੰਦੀ ਹਟਾਈ

ਨੈਸ਼ਨਲ ਡੈਸਕ- 5 ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਯਾਨੀ ਵੀਰਵਾਰ ਨੂੰ ਐਲਾਨ ਹੋ ਰਹੇ ਹਨ। ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸਿਆਸੀ ਦਲਾਂ ਤੋਂ ਲੈ ਕੇ ਆਮ ਲੋਕਾਂ ਨੂੰ ਵੀ ਇਸ ਨਤੀਜੇ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਵਿਚ ਚੋਣ ਕਮਿਸ਼ਨ ਨੇ ਸਿਆਸੀ ਦਲਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਜਿੱਤ ਦਾ ਜਸ਼ਨ ਮਨਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਚੋਣ ਕਮਿਸ਼ਨ ਨੇ ਇਸ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੇ ਸਰਕਾਰ ਦਾ 'ਕੇਜਰੀਵਾਲ ਮਾਡਲ' ਕੀਤਾ ਸਵੀਕਾਰ : ਮਨੀਸ਼ ਸਿਸੋਦੀਆ

ਦਰਅਸਲ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੋਰੋਨਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਕਿਸੇ ਵੀ ਉਮੀਦਵਾਰ ਨੂੰ ਜਿੱਤ ਤੋਂ ਬਾਅਦ ਜਸ਼ਨ ਨਹੀਂ ਮਨਾਉਣ ਦੀ ਹਿਦਾਇਤ ਦਿੱਤੀ ਸੀ ਪਰ ਹੁਣ ਇਸ ਪਾਬੰਦੀ ਨੂੰ ਹਟਾ ਲਿਆ ਗਿਆ ਹੈ। ਫਿਲਹਾਲ ਕੋਰੋਨਾ ਮਾਮਲਿਆਂ 'ਚ ਕਮੀ ਆ ਗਈ ਹੈ, ਜਿਸ ਨੂੰ ਦੇਖ ਕੇ ਇਹ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ ਲੰਬੇ ਸਮੇਂ ਤੱਕ ਸਿਆਸੀ ਦਲਾਂ ਅਤੇ ਉਮੀਦਵਾਰਾਂ ਨੂੰ ਰੈਲੀ, ਰੋਡ ਸ਼ੋਅ ਅਤੇ ਜਨ ਸਭਾਵਾਂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News