ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਅੱਜ ਹੋ ਸਕਦੈ ਐਲਾਨ, EC ਨੇ ਸੱਦੀ ਪ੍ਰੈੱਸ ਕਾਨਫਰੰਸ
Friday, Oct 14, 2022 - 11:05 AM (IST)
ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਸਾਲ ਦੇ ਅੰਤ 'ਚ ਸੰਭਾਵਿਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਸ਼ੁੱਕਰਵਾਰ ਨੂੰ ਐਲਾਨ ਕਰ ਸਕਦਾ ਹੈ। ਕਮਿਸ਼ਨ ਨੇ ਸ਼ੁੱਕਰਵਾਰ ਦੁਪਹਿਰ 3 ਵਜੇ ਇਕ ਪੱਤਰਕਾਰ ਸੰਮੇਲਨ ਬੁਲਾਇਆ ਹੈ ਪਰ ਉਸ ਨੇ ਇਸ ਦਾ ਮਕਸਦ ਨਹੀਂ ਦੱਸਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਮ ਰਹੀਮ ਨੂੰ ਮਿਲੀ 40 ਦਿਨ ਦੀ ਪੈਰੋਲ
ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 8 ਜਨਵਰੀ ਨੂੰ ਖ਼ਤਮ ਹੋਵੇਗਾ। ਕਮਿਸ਼ਨ ਨੇ ਚੋਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਾਲ ਹੀ 'ਚ ਦੋਹਾਂ ਸੂਬਿਆਂ ਦਾ ਦੌਰਾ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ