ਕੋਰੋਨਾ ਆਫ਼ਤ: EC ਨੇ ਰੱਦ ਕੀਤੀਆਂ ਕਈ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ

07/23/2020 6:27:48 PM

ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ ਨੇ ਕੋਰੋਨਾ ਵਾਇਰਸ ਅਤੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਕਈ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ। ਕਈ ਸੂਬਿਆਂ 'ਚ 7 ਸਤੰਬਰ ਤੱਕ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਹੋਣੀਆਂ ਸਨ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਹੜ੍ਹ ਨਾਲ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਫਿਲਹਾਲ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਜਿਵੇਂ ਹੀ ਹਾਲਾਤ ਠੀਕ ਹੋਣਗੇ ਚੋਣਾਂ ਕਰਵਾਈਆਂ ਜਾਣਗੀਆਂ।

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12 ਲੱਖ ਦੇ ਪਾਰ ਚੱਲੀ ਗਈ ਹੈ, ਉੱਥੇ ਹੀ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 29 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਆਸਾਮ, ਬਿਹਾਰ 'ਚ ਹੜ੍ਹ ਨਾਲ ਬੁਰੇ ਹਾਲ ਹੋਏ ਪਏ ਹਨ। ਆਸਾਮ 'ਚ ਹੜ੍ਹ ਨਾਲ 50 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਲੋਕਾਂ ਦੀ ਮੌਤ ਹੋ ਗਈ ਹੈ।


DIsha

Content Editor

Related News