ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਘੇਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਕੀਤੀ ਜਾਂਚ

Friday, Nov 15, 2024 - 04:49 PM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਜਾਂਚ ਕੀਤੀ ਗਈ। ਜਿਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਦਰਅਸਲ ਮਹਾਰਾਸ਼ਟਰ ਦੇ ਹਿੰਗੋਲੀ 'ਚ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਗ੍ਰਹਿ ਮੰਤਰੀ ਦੇ ਹੈਲੀਕਾਪਟਰ ਦੀ ਜਾਂਚ ਕੀਤੀ ਗਈ। 

ਇਹ ਵੀ ਪੜ੍ਹੋ-  ਹੁਣ ਘਰ ਬੈਠੇ ਬਣੇਗਾ ਪਾਸਪੋਰਟ, ਬਸ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

ਇਸ ਬਾਬਤ ਅਮਿਤ ਸ਼ਾਹ ਨੇ ਖ਼ੁਦ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਮਹਾਰਾਸ਼ਟਰ ਦੀ ਹਿੰਗੋਲੀ ਵਿਧਾਨ ਸਭਾ 'ਚ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਮੇਰੇ ਹੈਲੀਕਾਪਟਰ ਦੀ ਜਾਂਚ ਕੀਤੀ ਗਈ। ਭਾਜਪਾ ਨਿਰਪੱਖ ਚੋਣਾਂ ਅਤੇ ਸਿਹਤਮੰਦ ਚੋਣ ਪ੍ਰਣਾਲੀ ਵਿਚ ਭਰੋਸਾ ਰੱਖਦੀ ਹੈ ਅਤੇ ਮਾਣਯੋਗ ਚੋਣ ਕਮਿਸ਼ਨ ਵਲੋਂ ਬਣਾਏ ਗਏ ਸਾਰੇ ਨਿਯਮਾਂ ਦਾ ਪਾਲਣ ਕਰਦੀ ਹੈ। ਸ਼ਾਹ ਨੇ ਕਿਹਾ ਕਿ ਸਿਹਤਮੰਦ ਚੋਣ ਪ੍ਰਣਾਲੀ 'ਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ਅਤੇ ਭਾਰਤ ਨੂੰ ਦੁਨੀਆ ਦਾ ਸਭ ਤੋਂ ਮਜ਼ਬੂਤ ਲੋਕਤੰਤਰ ਬਣਾ ਕੇ ਰੱਖਣ 'ਚ ਆਪਣੇ ਕਰੱਤਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਆਧਾਰ ਕਾਰਡ ਨੂੰ ਲੈ ਕੇ ਆਈ ਅਹਿਮ ਖ਼ਬਰ, ਹੁਣ ਵਿਆਹ ਤੋਂ ਬਾਅਦ...

 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲਾਤੂਰ ਅਤੇ ਯਵਤਮਾਲ ਜ਼ਿਲ੍ਹਿਆਂ 'ਚ ਪਹੁੰਚ ਕੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੇ 'ਬੈਗ' ਦੀ ਜਾਂਚ ਕੀਤੀ ਸੀ। ਇਸ ਜਾਂਚ ਨਾਲ ਜੁੜੀ ਇਕ ਵੀਡੀਓ ਸ਼ੇਅਰ ਕਰਦੇ ਹੋਏ ਠਾਕਰੇ ਨੇ ਪੁੱਛਿਆ ਸੀ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੱਤਾਧਾਰੀ ਗਠਜੋੜ ਦੇ ਹੋਰ ਸੀਨੀਅਰ ਨੇਤਾਵਾਂ 'ਤੇ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਇਹੀ ਨਿਯਮ ਲਾਗੂ ਹੋਵੇਗਾ। ਇਸ ਘਟਨਾ ਤੋਂ ਬਾਅਦ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਬੈਗਾਂ ਦੀ ਵੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ- ਵਿਆਹ ਤੋਂ ਬਾਅਦ ਜਲਦੀ ਕਰ ਲਓ ਇਹ ਕੰਮ ਨਹੀਂ ਤਾਂ ਪਵੇਗਾ ਮੋਟਾ ਜੁਰਮਾਨਾ


Tanu

Content Editor

Related News