ਵੱਡੀ ਖ਼ਬਰ ; ਰਾਹੁਲ ਗਾਂਧੀ ਮੰਗਣਗੇ ਮੁਆਫ਼ੀ ! ਚੋਣ ਕਮਿਸ਼ਨ ਨੇ ਦਿੱਤਾ 7 ਦਿਨ ਦਾ ਸਮਾਂ
Sunday, Aug 17, 2025 - 05:14 PM (IST)

ਨੈਸ਼ਨਲ ਡੈਸਕ- ਬੀਤੇ ਕਾਫ਼ੀ ਦਿਨਾਂ ਤੋਂ ਬਿਹਾਰ ਵੋਟਰ ਸੂਚੀ ਤੇ SIR ਦਾ ਮੁੱਦਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਰਾਹੁਲ ਗਾਂਧੀ ਵੱਲੋਂ ਚੋਣ ਕਮਿਸ਼ਨ 'ਤੇ ਭਾਜਪਾ ਨਾਲ ਮਿਲੀਭੁਗਤ ਤੇ ਵੋਟ ਚੋਰੀ ਵਰਗੇ ਗੰਭੀਰ ਇਲਜ਼ਾਮ ਵੀ ਲਗਾਏ ਗਏ ਹਨ। ਇਸ ਮਾਮਲੇ 'ਚ ਅੱਜ ਚੋਣ ਕਮਿਸ਼ਨ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ ਤੇ ਇਨ੍ਹਾਂ ਸਭ ਸਵਾਲਾਂ ਦਾ ਜਵਾਬ ਦਿੱਤਾ।
ਚੋਣ ਕਮਿਸ਼ਨ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਇਨ੍ਹਾਂ ਚਰਚਾਵਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖ ਰਹਿ ਕੇ ਸਭ ਤਰ੍ਹਾਂ ਦੀ ਚੋਣ ਕਾਰਵਾਈ ਕਰਦੀ ਹੈ ਤੇ ਕਿਸੇ ਵੀ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਂਦਾ।
ਉਨ੍ਹਾਂ ਅੱਗੇ ਰਾਹੁਲ ਗਾਂਧੀ ਦੇ ਉਸ ਬਿਆਨ ਦਾ ਵੀ ਖੰਡਨ ਕੀਤਾ, ਜਿਸ 'ਚ ਉਨ੍ਹਾਂ ਨੇ ਚੋਣ ਕਮਿਸ਼ਨ 'ਤੇ 'ਵੋਟ ਚੋਰੀ' ਦਾ ਇਲਜ਼ਾਮ ਲਗਾਇਆ ਸੀ। ਰਾਹੁਲ ਗਾਂਧੀ ਵੱਲੋਂ ਲਗਾਏ ਗਏ ਇਨ੍ਹਾਂ ਬਿਆਨਾਂ 'ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਭ ਇਲਜ਼ਾਮ ਬੇਬੁਨਿਆਦ ਹਨ।
ਇਹ ਵੀ ਪੜ੍ਹੋ- 'ਚੋਣ ਕਮਿਸ਼ਨ ਦੇ ਮੋਢੇ 'ਤੇ ਬੰਦੂਕ ਰੱਖ ਕੇ...', 'ਵੋਟ ਚੋਰੀ' ਦੇ ਇਲਜ਼ਾਮਾਂ ਦਾ ਜਵਾਬ ਦੇਣ Live ਆ ਗਿਆ EC
ਉਨ੍ਹਾਂ ਨੇ ਬਿਨਾਂ ਨਾਂ ਲਏ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਅਜਿਹੇ ਝੂਠੇ ਇਲਜ਼ਾਮ ਲਗਾਉਣ ਕਾਰਨ ਦੇਸ਼ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆਭਰ 'ਚ ਸਭ ਤੋਂ ਜ਼ਿਆਦਾ ਵੋਟਰ ਭਾਰਤ 'ਚ ਹਨ ਤੇ ਸਭ ਤੋਂ ਜ਼ਿਆਦਾ ਚੋਣ ਕਰਮਚਾਰੀ ਵੀ ਭਾਰਤ 'ਚ ਹੀ ਹਨ। ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਕੁਝ ਲੋਕਾਂ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਦੋ ਵਾਰ ਵੋਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਲਜ਼ਾਮ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।
#WATCH | दिल्ली: चुनाव आयोग को लेकर राहुल गांधी के आरोपों पर मुख्य चुनाव आयुक्त ज्ञानेश कुमार ने कहा, "...या तो हलफनामा देना होगा या देश से माफ़ी मांगनी होगी। कोई तीसरा विकल्प नहीं है। अगर 7 दिनों के अंदर हलफनामा नहीं मिलता है तो इसका मतलब है कि ये सभी आरोप बेबुनियाद हैं..." pic.twitter.com/zoI1DUlpKs
— ANI_HindiNews (@AHindinews) August 17, 2025
ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਲਗਾਉਣ ਵਾਲੇ ਜਾਂ ਤਾਂ ਹਲਫ਼ਨਾਮਾ ਦਾਇਰ ਕਰਨ, ਜਾਂ ਫ਼ਿਰ ਚੋਣ ਕਮਿਸ਼ਨ 'ਤੇ ਝੂਠੇ ਇਲਜ਼ਾਮ ਲਗਾਉਣ ਲਈ ਦੇਸ਼ ਤੋਂ ਮੁਆਫ਼ੀ ਮੰਗਣ। ਇਸ ਮਾਮਲੇ 'ਚ ਉਨ੍ਹਾਂ ਕੋਲ ਕੋਈ ਤੀਜਾ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਹਲਫ਼ਨਾਮਾ 7 ਦਿਨਾਂ ਦੇ ਅੰਦਰ ਪ੍ਰਾਪਤ ਨਹੀਂ ਹੁੰਦਾ ਤਾਂ ਇਸ ਦਾ ਮਤਲਬ ਹੈ ਕਿ ਇਹ ਸਾਰੇ ਦੋਸ਼ ਬੇਬੁਨਿਆਦ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e