ਰਾਜ ਸਭਾ ਦੀਆਂ 6 ਸੀਟਾਂ ਲਈ 20 ਦਸੰਬਰ ਨੂੰ ਜ਼ਿਮਨੀ ਚੋਣ

Tuesday, Nov 26, 2024 - 04:04 PM (IST)

ਰਾਜ ਸਭਾ ਦੀਆਂ 6 ਸੀਟਾਂ ਲਈ 20 ਦਸੰਬਰ ਨੂੰ ਜ਼ਿਮਨੀ ਚੋਣ

ਨਵੀਂ ਦਿੱਲੀ (ਵਾਰਤਾ)- ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 6 ਖ਼ਾਲੀ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਲਈ ਨੋਟੀਫਿਕੇਸ਼ਨ 3 ਦਸੰਬਰ ਨੂੰ ਜਾਰੀ ਕੀਤੀ ਜਾਵੇਗੀ। ਕਮਿਸ਼ਨ ਵਲੋਂ ਮੰਗਲਵਾਰ ਨੂੰ ਇਕ ਪ੍ਰੈੱਸ ਰਿਲੀਜ਼ ਅਨੁਸਾਰ, ਇਨ੍ਹਾਂ 'ਚ ਆਂਧਰਾ ਪ੍ਰਦੇਸ਼ ਤੋਂ ਤਿੰਨ ਸੀਟਾਂ, ਓਡੀਸ਼ਾ, ਪੱਛਮੀ ਬੰਗਾਲ ਅਤੇ ਹਰਿਆਣਾ ਤੋਂ ਇਕ-ਇਕ ਸੀਟ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ। ਚੋਣ ਕਮਿਸ਼ਨ ਵਲੋਂ ਐਲਾਨ ਪ੍ਰੋਗਰਾਮ ਅਨੁਸਾਰ, ਇਨ੍ਹਾਂ 6 ਸੀਟਾਂ 'ਤੇ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਆਉਣ ਵਾਲੀ 3 ਦਸੰਬਰ ਨੂੰ ਜਾਰੀ ਕੀਤੀ ਜਾਵੇਗੀ ਅਤੇ ਉਸੇ ਨਾਲ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। 

PunjabKesari

ਨਾਮਜ਼ਦਗੀ ਪੱਤਰ 10 ਦਸੰਬਰ ਤੱਕ ਦਾਖ਼ਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 11 ਦਸੰਬਰ ਨੂੰ ਕੀਤੀ ਜਾਵੇਗੀ ਅਤੇ 13 ਦਸੰਬਰ ਤੱਕ ਵਾਪਸ ਲਏ ਜਾ ਸਕਣਗੇ। ਲੋੜ ਪੈਣ 'ਤੇ 20 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਉਸੇ ਦਿਨ, 5 ਵਜੇ ਕਰਵਾਈ ਜਾਵੇਗੀ। ਜ਼ਿਮਨੀ ਚੋਣਾਂ ਦੀ ਪੂਰੀ ਪ੍ਰਕਿਰਿਆ 24 ਦਸੰਬਰ ਤੱਕ ਸੰਪੰਨ ਹੋ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News