ਚੋਣ ਕਮਿਸ਼ਨ ਅੱਜ ਕਰ ਸਕਦਾ ਹੈ 5 ਸੂਬਿਆਂ ’ਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

Saturday, Jan 08, 2022 - 11:57 AM (IST)

ਨਵੀਂ ਦਿੱਲੀ (ਵਾਰਤਾ)- ਚੋਣ ਕਮਿਸ਼ਨ ਪੰਜਾਬ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਅੱਜ ਯਾਨੀ ਸ਼ਨੀਵਾਰ ਦੁਪਹਿਰ 3.30 ਵਜੇ ਐਲਾਨ ਕਰੇਗਾ। ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੋਆ, ਪੰਜਾਬ, ਮਣੀਪੁਰ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਪੱਤਰਕਾਰ ਸੰਮੇਲਨ ’ਚ ਜਾਰੀ ਕੀਤੇ ਜਾਣਗੇ। ਕੋਰੋਨਾ ਦੀ ਰੋਕਥਾਮ ਦੇ ਨਿਯਮਾਂ ਦੇ ਮੱਦੇਨਜ਼ਰ ਪੱਤਰਕਾਰ ਸੰਮੇਲਨ ਦਾ ਆਯੋਜਨ ਵਿਗਿਆਨ ਭਵਨ ਦੇ ਵੱਡੇ ਕਮਰੇ ’ਚ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਮਾਮਲਾ : SC 'ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ

ਦੱਸਣਯੋਗ ਹੈ ਕਿ ਗੋਆ ’ਚ ਵਿਧਾਨ ਸਭਾ ਦੀਆਂ 40 ਸੀਟਾਂ ਹਨ, ਜਦੋਂ ਕਿ ਪੰਜਾਬ ’ਚ 117, ਮਣੀਪੁਰ ’ਚ 60 ਅਤੇ ਉਤਰਾਖੰਡ ’ਚ ਵਿਧਾਨ ਸਭਾ ਦੇ 71 ਚੋਣ ਖੇਤਰ ਹਨ। ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਦੀਆਂ 403 ਸੀਟਾਂ ਹਨ। ਚੋਣ ਕਮਿਸ਼ਨ ਇਨ੍ਹਾਂ ਸੂਬਿਆਂ ’ਚ ਚੋਣਾਂ ਦੀ ਤਿਆਰੀ ਦੇ ਸਿਲਸਿਲੇ ’ਚ ਪਿਛਲੇ ਕਈ ਦਿਨਾਂ ਤੋਂ ਕੇਂਦਰ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਸਿਆਸੀ ਦਲਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਪੂਰੀ ਕਰ ਚੁਕਿਆ ਹੈ। ਇਨ੍ਹਾਂ ਸੂਬਿਆਂ ਦੀ ਵੋਟਰ ਸੂਚੀ ਦੀ ਸਮੀਖਿਆ ਵੀ ਹੋ ਚੁਕੀ ਹੈ। ਕਮਿਸ਼ਨ ਨੇ ਸੂਬਿਆਂ ਤੋਂ ਚੋਣ ਡਿਊਟੀ ’ਤੇ ਲਗਾਏ ਜਾਣ ਵਾਲੇ ਕਰਮੀਆਂ ਦੇ ਪੂਰਨ ਟੀਕਾਕਰਨ ’ਤੇ ਜ਼ੋਰ ਦਿੱਤਾ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


DIsha

Content Editor

Related News