ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ

Monday, Oct 12, 2026 - 05:24 PM (IST)

ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ

ਨਵੀਂ ਦਿੱਲੀ- ਦਿੱਲੀ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੀਬਰ ਸੋਧ (ਐੱਸਆਈਆਰ) ਨੂੰ ਲੈ ਕੇ ਡਾਟਾ ਜਾਰੀ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ (ਸੀਈਓ) ਦਫ਼ਤਰ ਨੇ ਦੱਸਿਆ ਕਿ ਐੱਸਆਈਆਰ 2026 ਦੇ ਅਧੀਨ ਦਿੱਲੀ ਦੀ ਵੋਟਰ ਸੂਚੀ 'ਚ ਕਰੀਬ 33 ਲੱਖ ਐਂਟਰੀਆਂ ਅਜਿਹੀਆਂ ਮਿਲੀਆਂ ਹਨ, ਜਿਨ੍ਹਾਂ 'ਚ ਗੜਬੜੀ ਹੈ ਜਾਂ ਜਿਨ੍ਹਾਂ ਦਾ ਮੌਜੂਦਾ ਰਿਕਾਰਡ ਨਾਲ ਮਿਲਾਨ ਨਹੀਂ ਹੋ ਪਾ ਰਿਹਾ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਇਹ ਵੀ ਦੱਸਿਆ ਕਿ ਇਨ੍ਹਾਂ 'ਚੋਂ ਕਰੀਬ 20 ਲੱਖ ਮਾਮਲਿਆਂ ਨੂੰ ਹੁਣ ਤੱਕ ਸੁਲਝਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਲਿਸਟ ਤੋਂ ਨਹੀਂ ਹਟਾਇਆ ਜਾਵੇਗਾ।

ਚੋਣ ਵਿਭਾਗ ਨੇ ਅਜਿਹੇ ਮਾਮਲਿਆਂ ਨੂੰ ਲੌਜਿਕਲ ਡਿਸਕ੍ਰੇਪੇਂਸੀ ਅਤੇ ਅਨ-ਮੈਪਡ ਦੀ ਸ਼੍ਰੇਣੀ 'ਚ ਰੱਖਿਆ ਹੈ। ਇਨ੍ਹਾਂ ਗੜਬੜੀਆਂ ਨੂੰ ਦੂਰ ਕਰਨ ਲਈ ਵਿਭਾਗ ਨੇ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦਾ ਮਕਸਦ ਵੋਟਰ ਸੂਚੀ ਦੇ ਰਿਕਾਰਡ ਦੀ ਜਾਂਚ ਕਰਨਾ ਅਤੇ ਸਹੀ ਜਾਣਕਾਰੀ ਨੂੰ ਅਪਡੇਟ ਕਰਨਾ ਹੈ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਸਾਫ਼ ਕੀਤਾ ਹੈ ਕਿ ਜੇਕਰ ਕਿਸੇ ਵੋਟਰ ਨੂੰ ਆਪਣੇ ਨਾਂ, ਰਿਕਾਰਡ ਅਤੇ ਐੱਸਆਈਆਰ ਦੀ ਪ੍ਰਕਿਰਿਆ ਨੂੰ ਲੈ ਕੇ ਕੋਈ ਪਰੇਸ਼ਾਨੀ ਹੈ ਤਾਂ ਉਹ ਚੋਣ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

PunjabKesari

ਇਸ ਲਈ ਦਿੱਲੀ 'ਚ ਬੂਥ ਲੈਵਲ ਅਫ਼ਸਰ (ਬੀਐੱਲਓ) ਤੋਂ ਲੈ ਕੇ ਮੁੱਖ ਚੋਣ ਅਧਿਕਾਰੀ ਤੱਕ ਦੇ ਪੱਧਰ ਦੀ ਵਿਵਸਥਾ ਕੀਤੀ ਗਈ ਹੈ। ਵਿਭਾਗ ਅਨੁਸਾਰ, ਦਿੱਲੀ 'ਚ 14,947 ਬੀਐੱਲਓ, 902 ਸਹਾਇਕ ਚੋਣ ਰਜਿਸਟਰੀਕਰਨ ਅਧਿਕਾਰੀ (ਏਈਆਰਓ), 70 ਚੋਣ ਰਜਿਸਟਰੀਕਰਨ ਅਧਿਕਾਰੀ (ਈਆਰਓ) ਅਤੇ 13 ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ) ਤਾਇਨਾਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਲਿਸਟ ਤੋਂ ਨਹੀਂ ਹਟਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News