ਚੋਣ ਕਮਿਸ਼ਨ ਦੀ ਚਿਤਾਵਨੀ, ਚੋਣ ਜ਼ਾਬਤੇ ਦੀ ਉਲੰਘਣਾ ’ਤੇ ਹੋਵੇਗੀ ਸਖ਼ਤ ਕਾਰਵਾਈ
Saturday, Mar 02, 2024 - 12:04 PM (IST)
ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਿੱਧੀ ਜਾਂ ਅਸਿੱਧੀ ਉਲੰਘਣਾ ਕਰਨ ’ਤੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਅਤੇ ਤੱਥਹੀਣ ਬਿਆਨ ਦੇ ਕੇ ਵੋਟਰਾਂ ਨੂੰ ਗੁੰਮਰਾਹ ਤੋਂ ਸੁਚੇਤ ਕੀਤਾ।
ਕਮਿਸ਼ਨ ਵਲੋਂ ਜਾਰੀ ਐਡਵਾਈਜ਼ਰੀ ਵਿਚ ਸਿਆਸੀ ਪਾਰਟੀਆਂ, ਉਮੀਦਵਾਰਾਂ, ਸਟਾਰ ਪ੍ਰਚਾਰਕਾਂ ਨੂੰ ਜਾਤੀ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਅਪੀਲ ਨਾ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਕਮਿਸ਼ਨ ਨੇ ਇਸ ਦੇ ਨਾਲ ਹੀ ਚੋਣ ਪ੍ਰਚਾਰ ਲਈ ਮੰਦਰਾਂ, ਮਸਜਿਦਾਂ, ਚਰਚਾਂ, ਗੁਰਦੁਆਰਿਆਂ ਜਾਂ ਹੋਰ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕਰਨ ਦੀ ਵੀ ਹਦਾਇਤ ਕੀਤੀ। ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਪਹਿਲਾਂ ਨੋਟਿਸ ਪ੍ਰਾਪਤ ਕਰ ਚੁੱਕੇ ਸਟਾਰ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਚ ਸਖਤ ਕਾਰਵਾਈ ਕੀਤੀ ਜਾਵੇਗੀ।
ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਪਹਿਲਾਂ ਨੋਟਿਸ ਪ੍ਰਾਪਤ ਕਰ ਚੁੱਕੇ ਸਟਾਰ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਚ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।