ਚੋਣ ਕਮਿਸ਼ਨ ਦੀ ਟੀਮ 12-13 ਅਗਸਤ ਨੂੰ ਕਰੇਗੀ ਹਰਿਆਣਾ ਦਾ ਦੌਰਾ
Thursday, Aug 08, 2024 - 10:50 AM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਬੁੱਧਵਾਰ ਨੂੰ ਦੱਸਿਆ ਕਿ ਚੋਣ ਕਮਿਸ਼ਨ (ਈ.ਸੀ.) ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ 12 ਅਤੇ 13 ਅਗਸਤ ਨੂੰ ਹਰਿਆਣਾ ਦਾ ਦੌਰਾ ਕਰੇਗਾ। ਅਧਿਕਾਰਤ ਬਿਆਨ ਅਨੁਸਾਰ ਅਗਰਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਸਹਿ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ।
ਉਨ੍ਹਾਂ ਕਿਹਾ ਕਿ 'ਭਾਰਤ ਇਲੈਕਟ੍ਰਾਨਿਕਸ ਲਿਮਟਿਡ' ਦੇ ਇੰਜੀਨੀਅਰ ਸੂਬੇ ਦੇ ਸਾਰੇ 22 ਜ਼ਿਲ੍ਹਿਆਂ 'ਚ 'ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ' (ਈ.ਵੀ.ਐੱਮ.) ਦੀ ਪਹਿਲ ਪੱਧਰੀ ਜਾਂਚ ਕਰ ਰਹੇ ਹਨ। ਮੁੱਖ ਚੋਣ ਅਧਿਕਾਰੀ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ 817 ਨਵੇਂ ਵੋਟਿੰਗ ਕੇਂਦਰ ਬਣਾਏ ਗਏ ਹਨ, ਜਿਸ ਨਾਲ ਸੂਬੇ 'ਚ ਵੋਟਿੰਗ ਕੇਂਦਰਾਂ ਦੀ ਕੁੱਲ ਗਿਣਤੀ 20,629 ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8