ਚੋਣ ਕਮਿਸ਼ਨ ਅੱਜ ਕਰੇਗਾ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

06/09/2022 12:28:29 PM

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਕਰੇਗਾ। ਚੋਣ ਕਮਿਸ਼ਨ ਨੇ ਪ੍ਰੋਗਰਾਮ ਦੇ ਐਲਾਨ ਲਈ ਦੁਪਹਿਰ 3 ਵਜੇ ਪੱਤਰਕਾਰ ਸੰਮੇਲਨ ਬੁਲਾਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਖ਼ਤਮ ਹੋ ਰਿਹਾ ਹੈ ਅਤੇ ਅਗਲੀਆਂ ਰਾਸ਼ਟਰਪਤੀ ਚੋਣਾਂ ਇਸ ਤੋਂ ਪਹਿਲਾਂ ਹੀ ਹੋਣੀਆਂ ਹਨ।

ਇਹ ਵੀ ਪੜ੍ਹੋ : ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ 'ਚ 99 ਦਿਨਾਂ ਬਾਅਦ 7 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਰਾਸ਼ਟਰਪਤੀ ਚੋਣਾਂ ਸੰਸਦ ਦੇ ਦੋਹਾਂ ਸਦਨਾਂ ਦੇ ਚੁਣੇ ਮੈਂਬਰਾਂ ਦੇ ਚੋਣਾਵੀ ਕਾਲਜ ਦੇ ਮੈਂਬਰਾਂ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਸਮੇਤ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਮੈਂਬਰਾਂ ਵਲੋਂ ਕੀਤੀ ਜਾਂਦੀ ਹੈ। ਚੋਣਾਵੀ ਕਾਲਜ 'ਚ ਰਾਜ ਸਭਾ ਜਾਂ ਲੋਕ ਸਭਾ ਜਾਂ ਵਿਧਾਨ ਸਭਾਵਾਂ ਦੇ ਨਾਮਜ਼ਦ ਮੈਂਬਰ ਵੋਟਿੰਗ ਦੇ ਯੋਗ ਨਹੀਂ ਹੁੰਦੇ ਹਨ ਅਤੇ ਉਹ ਚੋਣਾਂ 'ਚ ਹਿੱਸਾ ਨਹੀਂ ਲੈਂਦੇ ਹਨ। ਇਸੇ ਤਰ੍ਹਾਂ ਵਿਧਾਨ ਪ੍ਰੀਸ਼ਦਾਂ ਦੇ ਨਾਮਜ਼ਦ ਮੈਂਬਰ ਵੀ ਰਾਸ਼ਟਰਪਤੀ ਚੋਣਾਂ 'ਚ ਵੋਟਰਾਂ ਵਜੋਂ ਸ਼ਾਮਲ ਨਹੀਂ ਹੁੰਦੇ ਹਨ। 2017 'ਚ ਰਾਸ਼ਟਰਪਤੀ ਚੋਣਾਂ 17 ਜੁਲਾਈ ਨੂੰ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha