ਰਾਜਸਥਾਨ ''ਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਜਾਣਗੇ ਚੋਣ ਕਮਿਸ਼ਨਰ

Friday, Sep 29, 2023 - 11:23 AM (IST)

ਜੈਪੁਰ (ਭਾਸ਼ਾ)- ਚੋਣ ਕਮਿਸ਼ਨ ਦਾ ਇਕ ਉੱਚ ਪੱਧਰੀ ਦਲ ਰਾਜਸਥਾਨ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਇੱਥੇ ਪਹੁੰਚੇਗਾ। ਇਹ ਦਲ ਤਿੰਨ ਦਿਨ ਇੱਥੇ ਰਹੇਗਾ ਅਤੇ ਤਿਆਰੀਆਂ ਦੀ ਸਮੀਖਿਆ ਕਰੇਗਾ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਚੋਣ ਕਮਿਸ਼ਨਰ ਅਰੁਣ ਗੋਇਲ 29 ਸਤੰਬਰ ਤੋਂ 1 ਅਕਤੂਬਰ ਤੱਕ ਜੈਪੁਰ 'ਚ ਰਹਿਣਗੇ। ਇਸ ਦੌਰਾਨ ਉਹ ਰਾਜ 'ਚ  ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਰਾਜ 'ਚ ਇਸ ਸਾਲ ਦੇ ਆਖ਼ੀਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।  

ਇਹ ਵੀ ਪੜ੍ਹੋ : ਅਮਿਤ ਸ਼ਾਹ ਅਤੇ JP ਨੱਢਾ ਨੇ ਰਾਏਪੁਰ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇਤਾਵਾਂ ਨਾਲ ਕੀਤੀ ਬੈਠਕ

ਗੁਪਤਾ ਨੇ ਇਕ ਬਿਆਨ 'ਚ ਦੱਸਿਆ ਕਿ 29 ਸਤੰਬਰ ਨੂੰ ਮੁੱਖ ਚੋਣ ਕਮਿਸ਼ਨਰ, ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਜੈਪੁਰ 'ਚ ਮਾਨਤਾ ਪ੍ਰਾਪਤ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਕਮਿਸ਼ਨ ਰਾਜ ਪੁਲਸ, ਇਨਕਮ ਟੈਕਸ, ਆਬਕਾਰੀ ਵਿਭਾਗ, ਕਮਰਸ਼ੀਅਲ ਟੈਕਸ ਵਿਭਾਗ, ਰੇਲਵੇ ਅਤੇ ਏਅਰਪੋਰਟ ਆਦਿ ਦੇ ਨੋਡਲ ਅਧਿਕਾਰੀਆਂ ਨਾਲ ਚਰਚਾ ਕਰਨਗੇ। ਅਗਲੇ ਦਿਨ ਯਾਨੀ 30 ਸਤੰਬਰ ਨੂੰ ਮੁੱਖ ਚੋਣ ਅਧਿਕਾਰੀ, ਰਾਜ ਪੁਲਸ ਨੋਡਲ ਅਧਿਕਾਰੀ ਅਤੇ ਕੇਂਦਰੀ ਪੁਲਸ ਫ਼ੋਰਸ ਦੇ ਨੋਡਲ ਅਧਿਕਾਰੀਆਂ ਵਲੋਂ ਤਿਆਰੀਆਂ ਨੂੰ ਲੈ ਕੇ ਟੀਮ ਦੇ ਸਾਹਮਣੇ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਸ ਜਨਰਲ ਇੰਸਪੈਕਟਰ, ਜ਼ਿਲ੍ਹਾ ਪੁਲਸ ਮੁਖੀਆਂ ਅਤੇ ਚੋਣ ਨਾਲ ਜੁੜੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਚੋਣ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਕ ਅਕਤੂਬਰ ਨੂੰ ਇਹ ਦਲ ਰਾਜ ਦੀ ਮੁੱਖ ਸਕੱਤਰ ਅਤੇ ਪੁਲਸ ਡਾਇਰੈਕਟਰ ਜਨਰਲ ਨਾਲ ਬੈਠਕ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News