ਜੱਜਾਂ ਤੋਂ ਬਾਅਦ ਚੋਣ ਕਮਿਸ਼ਨਰਾਂ ਦੀ ਵਧੀ ਤਨਖਾਹ, ਹੋਇਆ 200 ਫੀਸਦੀ ਵਾਧਾ

02/14/2018 9:17:46 PM

ਨਵੀਂ ਦਿੱਲੀ— ਹੁਣ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਜੱਜਾਂ ਦੀ ਤਨਖਾਹ ਵਧਾਉਣ ਤੋਂ ਬਾਅਦ ਦੇਸ਼ ਦੇ ਤਿੰਨ ਚੋਣ ਕਮਿਸ਼ਨਰਾਂ ਦੀ ਤਨਖਾਹ 'ਚ ਵੀ ਵਾਧਾ ਕੀਤਾ ਗਿਆ ਹੈ, ਇਹ ਵਾਧਾ 200 ਫੀਸਦੀ ਤੋਂ ਵੱਧ ਹੈ। ਚੋਣ ਕਮਿਸ਼ਨਰਾਂ ਦੀਆਂ ਸੇਵਾ ਸ਼ਰਤਾਂ ਨਾਲ ਜੁੜੇ ਨਿਯਮਾਂ ਮੁਤਾਬਕ ਮੁੱਖ ਚੋਣ ਕਮਿਸ਼ਨਰ ਸਮੇਤ ਤਿੰਨ ਚੋਣ ਕਮਿਸ਼ਨਰਾਂ ਦੀ ਤਨਖਾਹ ਸੁਪਰੀਮ ਕੋਰਟ ਦੇ ਜੱਜ ਦੀ ਤਨਖਾਹ ਦੇ ਬਰਾਬਰ ਹੋਵੇਗੀ।
ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਜੱਜਾਂ ਦੀ ਤਨਖਾਹ 'ਚ ਵਾਧੇ ਦਾ ਫੈਸਲਾ 25 ਜਨਵਰੀ ਨੂੰ ਪੱਕਾ ਹੋਣ ਤੋਂ ਬਾਅਦ ਚੋਣ ਕਮਿਸ਼ਨ 'ਤੇ ਵੀ ਇਹ ਫੈਸਲਾ ਲਾਗੂ ਹੋ ਗਿਆ ਹੈ।  ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਜੱਜ ਅਤੇ ਹਾਈਕੋਰਟ ਦੇ ਮੁੱਖ ਜੱਜ ਦੀ ਤਨਖਾਹ ਦੇ ਬਰਾਬਰ ਤਿੰਨਾ ਚੋਣ ਕਮਿਸ਼ਨਰਾਂ ਨੂੰ ਹੁਣ 90 ਹਜ਼ਾਰ ਦੀ ਬਜਾਏ ਢਾਈ ਲੱਖ ਰੁਪਏ ਤਨਖਾਹ ਮਿਲੇਗੀ। ਚੋਣ ਕਮਿਸ਼ਨ (ਚੋਣ ਕਮਿਸ਼ਨ ਦੀਆਂ ਸ਼ਰਤਾਂ) ਐਕਟ 1991 ਦੀ ਧਾਰਾ-3 ਦੇ ਮੁਤਾਬਕ ਮੁੱਖ ਚੋਣ ਕਮਿਸ਼ਨਰ(ਅਤੇ ਹੋਰ ਚੋਣ ਕਮਿਸ਼ਨਰਾਂ) ਦੀ ਤਨਖਾਹ ਸੁਪਰੀਮ ਕੋਰਟ ਦੇ ਜੱਜ ਦੀ ਤਨਖਾਹ ਦੇ ਬਰਾਬਰ ਹੋਵੇਗੀ। 
  


Related News