ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਚੁੱਕਿਆ ਵੱਡਾ ਕਦਮ, ਅਹੁਦੇ ਤੋਂ ਦਿੱਤਾ ਅਸਤੀਫ਼ਾ
Sunday, Mar 10, 2024 - 05:23 AM (IST)

ਨੈਸ਼ਨਲ ਡੈਸਕ - ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਹੋਣ ਨੂੰ ਸਿਰਫ ਕੁੱਝ ਹੀ ਹਫਤੇ ਬਾਕੀ ਹਨ ਅਤੇ ਇਸ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਦੇ ਚੋਣ ਕਮਿਸ਼ਨਰ ਅਰੁਣ ਗੋਇਲ ਵੱਡਾ ਕਦਮ ਚੁੱਕਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰੁਣ ਗੋਇਲ ਦੇ ਅਸਤੀਫ਼ੇ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੀਕਾਰ ਕਰ ਲਿਆ ਹੈ। ਹੁਣ ਸਵਾਲ ਇਹ ਹੈ ਕਿ ਇਸ ਅਸਤੀਫ਼ੇ ਦਾ ਕਾਰਨ ਕੀ ਹੈ, ਉਨ੍ਹਾਂ ਦੇ ਅਸਤੀਫ਼ੇ ਨੂੰ ਲੈ ਕੇ ਹਰ ਪਾਸੇ ਚਰਚਾ ਹੈ ਪਰ ਹੁਣ ਤੱਕ ਇਸ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਦੂਜੇ ਪਾਸੇ ਚੋਣ ਕਮਿਸ਼ਨ ਵੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ ਪਰ ਅਰੁਣ ਗੋਇਲ ਦੇ ਅਚਾਨਕ ਅਸਤੀਫ਼ੇ ਨੇ ਕਈ ਨਵੀਆਂ ਕਿਆਸ ਅਰਾਈਆਂ ਨੂੰ ਜਨਮ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e