ਚੋਣ ਮਿਤੀ ਲੀਕ ਮਾਮਲੇ ਦੀ CBI ਤੇ IB ਤੋ ਜਾਂਚ ਕਰਵਾਏਗਾ ਚੋਣ ਕਮਿਸ਼ਨ
Tuesday, Mar 27, 2018 - 09:16 PM (IST)

ਨਵੀਂ ਦਿੱਲੀ— ਕਰਨਾਟਕ ਵਿਧਾਨਸਭਾ ਚੋਣਾਂ ਦੀ ਤਰੀਕ ਲੀਕ ਹੋਣ ਦੇ ਮਾਮਲੇ ਨੂੰ ਚੋਣ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਚੋਣ ਕਮਿਸ਼ਨ ਨੇ ਇਸ ਦੀ ਜਾਂਚ ਲਈ ਇਕ ਕਮੇਟੀ ਵੀ ਬਣਾਈ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਆਈ. ਬੀ. ਅਤੇ ਸੀ. ਬੀ. ਆਈ. ਤੋਂ ਜਾਂਚ ਕਰਵਾਏਗਾ।
ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਓ. ਪੀ. ਰਾਵਤ ਨੇ ਮੰਗਲਵਾਰ ਸਵੇਰੇ ਕਰਨਾਟਕ ਵਿਧਾਨਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨੇ ਦੱਸਿਆ ਕਿ ਇਸ ਦਾ ਐਲਾਨ ਤਾਂ ਪਹਿਲਾਂ ਹੀ ਭਾਜਪਾ ਦੇ ਆਈ. ਟੀ. ਸੇਲ ਦੇ ਪ੍ਰਮੁੱਖ ਅਮਿਤ ਮਾਲਦੀਵ ਵਲੋਂ ਟਵੀਟ ਕਰ ਕੇ ਕੀਤਾ ਗਿਆ ਉਨ੍ਹਾਂ ਨੇ ਟਵੀਟ 'ਤੇ ਤਰੀਕਾਂ ਦੇ ਬਾਰੇ 'ਚ ਜਾਣਕਾਰੀ ਦਿੱਤੀ ਸੀ। ਜਿਸ ਨੂੰ ਲੈ ਕੇ ਕਾਫੀ ਬਵਾਲ ਵੀ ਹੋਇਆ।
ਕਾਂਗਰਸ ਨੇ ਕਿਹਾ ਕਿ ਭਾਜਪਾ ਹੁਣ ਸੁਪਰ ਚੋਣ ਕਮਿਸ਼ਨ ਬਣ ਗਈ ਹੈ। ਇਸ ਦੌਰਾਨ ਸੂਤਰਾਂ ਨੇ ਦੱਸਿਆ ਕਿ ਕਮਿਸ਼ਨ ਇਸ ਘਟਨਾ ਦੀ ਸੀ. ਬੀ. ਆਈ. ਅਤੇ ਆਈ. ਬੀ. ਤੋਂ ਜਾਂਚ ਕਰਵਾਉਣ ਦੀ ਮੰਗ ਕਰੇਗਾ ਅਤੇ ਕਮੇਟੀ 7 ਦਿਨਾਂ ਅੰਦਰ ਆਪਣੀ ਰਿਪੋਰਟ ਦੇਵੇਗੀ। ਇਸ ਦੇ ਨਾਲ ਹੀ ਕਮੇਟੀ ਭਵਿੱਖ 'ਚ ਅਜਿਹੀ ਘਟਨਾ ਨਾ ਹੋ ਸਕੇ ਇਸ ਦੇ ਲਈ ਸਜ਼ਾ ਦਾ ਪ੍ਰਬੰਧ ਵੀ ਕਰੇਗੀ।