ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ
Wednesday, Jun 29, 2022 - 05:25 PM (IST)
ਨਵੀਂ ਦਿੱਲੀ– ਉੱਪ ਰਾਸ਼ਟਰਪਤੀ ਅਹੁਦੇ ਲਈ ਚੋਣਾਂ 6 ਅਗਸਤ ਨੂੰ ਪੈਣਗੀਆਂ। ਚੋਣ ਕਮਿਸ਼ਨ ਨੇ ਇਸ ਬਾਬਤ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨ ਕੀਤਾ ਹੈ। ਦੱਸ ਦੇਈਏ ਕਿ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਉੱਤਰਾਧਿਕਾਰੀ ਦੀ ਚੋਣ ਲਈ ਨੋਟੀਫ਼ਿਕੇਸ਼ਨ 5 ਜੁਲਾਈ ਨੂੰ ਜਾਰੀ ਹੋਵੇਗੀ ਅਤੇ 19 ਜੁਲਾਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਚੋਣ ਕਮਿਸ਼ਨ ਮੁਤਾਬਕ ਨਾਮਜ਼ਦਗੀ ਪੱਤਰਾਂ ਦੀ ਜਾਂਚ 20 ਜੁਲਾਈ ਨੂੰ ਹੋਵੇਗੀ ਅਤੇ 22 ਜੁਲਾਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਵੋਟਾਂ ਦੀ ਗਿਣਤੀ 6 ਅਗਸਤ ਨੂੰ ਹੀ ਹੋਵੇਗੀ।
ਇਹ ਵੀ ਪੜ੍ਹੋ- ਰਾਸ਼ਟਰਪਤੀ ਉਮੀਦਵਾਰ ਦ੍ਰੌਪਦੀ ਮੁਰਮੂ ਦੇ ਪਿੰਡ ਅੱਜ ਤੱਕ ਨਹੀਂ ਪਹੁੰਚੀ ਬਿਜਲੀ, ਹੁਣ ਐਕਸ਼ਨ ’ਚ ਆਈ ਸਰਕਾਰ
ਦੱਸ ਦੇਈਏ ਕਿ ਉੱਪ ਰਾਸ਼ਟਰਪਤੀ ਅਹੁਦੇ ਲਈ ਚੋਣਾਂ ’ਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਹਿੱਸਾ ਲੈਂਦੇ ਹਨ। ਇਨ੍ਹਾਂ ਚੋਣਾਂ ’ਚ ਮਨੋਨੀਤ ਮੈਂਬਰ ਵੀ ਸ਼ਾਮਲ ਹੁੰਦੇ ਹਨ। ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੀ ਬੈਠਕ ’ਚ ਉੱਪ ਰਾਸ਼ਟਰਪਤੀ ਚੋਣਾਂ ਲਈ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ