ਲੋਕ ਸਭਾ ਸਪੀਕਰ ਦੀ ਚੋਣ ’ਤੇ ਜੋੜ-ਤੋੜ ਤੇਜ਼, ‘ਇੰਡੀਆ’ ਗੱਠਜੋੜ ਵੀ ਉਤਾਰ ਸਕਦੈ ਆਪਣਾ ਉਮੀਦਵਾਰ

06/18/2024 12:04:56 PM

ਨੈਸ਼ਨਲ ਡੈਸਕ : 18ਵੀਂ ਲੋਕ ਸਭਾ ਦੇ ਸਪੀਕਰ ਅਹੁਦੇ ਲਈ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਅਸਲ ’ਚ 26 ਜੂਨ ਨੂੰ ਲੋਕ ਸਭਾ ਸਪੀਕਰ ਦੀ ਚੋਣ ਹੋਣ ਵਾਲੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਭਾਜਪਾ ਆਪਣਾ ਹੀ ਉਮੀਦਵਾਰ ਉਤਾਰਨ ਵਾਲੀ ਹੈ। ਦੂਜੇ ਪਾਸੇ ‘ਇੰਡੀਆ’ ਗੱਠਜੋੜ ਨੇ ਵੀ ਐੱਨ. ਡੀ. ਏ. ਤੋਂ ਡਿਪਟੀ ਸਪੀਕਰ ਦਾ ਅਹੁਦਾ ਮੰਗ ਲਿਆ ਹੈ। ਇੱਥੋਂ ਤਕ ਕਿਹਾ ਗਿਆ ਹੈ ਕਿ ਜੇ ਗੱਲ ਨਾ ਮੰਨੀ ਗਈ ਤਾਂ ਸਪੀਕਰ ਦੇ ਅਹੁਦੇ ਲਈ ਵੀ ਵਿਰੋਧੀ ਧਿਰ ਆਪਣਾ ਉਮੀਦਵਾਰ ਉਤਾਰ ਦੇਵੇਗੀ। ਹੁਣੇ ਜਿਹੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ ’ਤੇ ਐੱਨ. ਡੀ. ਏ. ਦੀ ਇਕ ਅਹਿਮ ਬੈਠਕ ਹੋਈ, ਜਿਸ ਵਿਚ ਲੋਕ ਸਭਾ ਸਪੀਕਰ ਦੀ ਚੋਣ ਸਬੰਧੀ ਡੂੰਘਾ ਚਿੰਤਨ ਕੀਤਾ ਗਿਆ।

ਇਹ ਵੀ ਪੜ੍ਹੋ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇੰਝ ਰੱਖੋ ਆਪਣੀ ਸਿਹਤ ਦਾ ਧਿਆਨ

ਪਹਿਲਾਂ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਸੀ ਕਿ ਜਨਤਾ ਦਲ ਯੂਨਾਈਟਿਡ (ਜਦ-ਯੂ) ਤੇ ਤੇਲਗੂ ਦੇਸਮ ਪਾਰਟੀ (ਟੀ. ਡੀ. ਪੀ.) ਸਪੀਕਰ ਅਹੁਦੇ ’ਤੇ ਦਾਅਵਾ ਠੋਕ ਸਕਦੀਆਂ ਹਨ ਪਰ ਹੁਣ ਦੋਵੇਂ ਪਾਰਟੀਆਂ ਵੀ ਭਾਜਪਾ ਦਾ ਸਮਰਥਨ ਕਰ ਰਹੀਆਂ ਹਨ। ਇਕ ਰਿਪੋਰਟ ਮੁਤਾਬਕ ਸਪੀਕਰ ਦੀ ਚੋਣ ਵਿਚ ਵਿਰੋਧੀ ਧਿਰ ਵੀ ਆਪਣਾ ਉਮੀਦਵਾਰ ਖੜ੍ਹਾ ਕਰ ਸਕਦੀ ਹੈ। ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਨੇ 293 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ, ਜਦੋਂਕਿ ‘ਇੰਡੀਆ’ ਬਲਾਕ ਨੂੰ 234 ਸੀਟਾਂ ਮਿਲੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਡਿਪਟੀ ਸਪੀਕਰ ਦਾ ਅਹੁਦਾ ਨਾ ਦਿੱਤਾ ਗਿਆ ਤਾਂ ਉਹ ਸਪੀਕਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰ ਸਕਦੀਆਂ ਹਨ। ਇਸ ਸਬੰਧੀ ਅੰਤਿਮ ਫ਼ੈਸਲਾ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਜਾਵੇਗਾ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

5 ਸਾਲਾਂ ਤੋਂ ਖਾਲੀ ਡਿਪਟੀ ਸਪੀਕਰ ਦਾ ਅਹੁਦਾ
ਲੋਕ ਸਭਾ ਚੋਣਾਂ 2024 ਵਿਚ ‘ਇੰਡੀਆ’ ਬਲਾਕ (ਵਿਰੋਧੀ ਧਿਰ) ਦੀਆਂ ਸੀਟਾਂ ਵਧਣ ਦੇ ਨਾਲ ਹੀ 10 ਸਾਲ ਬਾਅਦ ਹੇਠਲੇ ਸਦਨ ਨੂੰ ਵਿਰੋਧੀ ਧਿਰ ਦਾ ਨੇਤਾ ਵੀ ਮਿਲੇਗਾ। ਵਿਰੋਧੀ ਧਿਰ ਡਿਪਟੀ ਸਪੀਕਰ ਅਹੁਦੇ ਦੀ ਚੋਣ ਦੀ ਵੀ ਉਮੀਦ ਕਰ ਰਹੀ ਹੈ। ਦੱਸ ਦੇਈਏ ਕਿ ਪਿਛਲੇ 5 ਸਾਲਾਂ ਤੋਂ ਡਿਪਟੀ ਸਪੀਕਰ ਦਾ ਅਹੁਦਾ ਖਾਲੀ ਪਿਆ ਹੈ। 17ਵੀਂ ਲੋਕ ਸਭਾ ਵਿਚ ਡਿਪਟੀ ਸਪੀਕਰ ਦਾ ਅਹੁਦਾ 5 ਸਾਲ ਤਕ ਖਾਲੀ ਰਿਹਾ ਸੀ। ਇਹ ਦੂਜੀ ਵਾਰ ਸੀ ਜਦੋਂ ਸਦਨ ਵਿਚ ਵਿਰੋਧੀ ਧਿਰ ਦਾ ਕੋਈ ਨੇਤਾ ਨਹੀਂ ਸੀ। ਆਮ ਤੌਰ ’ਤੇ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦਿੱਤਾ ਜਾਂਦਾ ਹੈ। ਵਿਰੋਧੀ ਧਿਰ ਦੇ ਇਕ ਨੇਤਾ ਦਾ ਕਹਿਣਾ ਹੈ ਕਿ ਉਹ ਇਸ ਦੇ ਲਈ ਸਦਨ ਵਿਚ ਦਬਾਅ ਬਣਾਉਣਗੇ ਕਿ ਇਸ ਵਾਰ ਡਿਪਟੀ ਸਪੀਕਰ ਦਾ ਅਹੁਦਾ ਖਾਲੀ ਨਾ ਛੱਡਿਆ ਜਾਵੇ।

ਜਦ-ਯੂ ਦੇ ਨੇਤਾ ਕੇ. ਸੀ. ਤਿਆਗੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਤੇ ਤੇਲਗੂ ਦੇਸਮ ਪਾਰਟੀ (ਟੀ. ਡੀ. ਪੀ.) ਭਾਜਪਾ ਦੀ ਅਗਵਾਈ ਵਾਲੇ ਰਾਜਗ ਦਾ ਹਿੱਸਾ ਹਨ ਅਤੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਭਾਜਪਾ ਵੱਲੋਂ ਨਾਮਜ਼ਦ ਉਮੀਦਵਾਰ ਦਾ ਸਮਰਥਨ ਕਰਨਗੀਆਂ। ਤਿਆਗੀ ਨੇ ਕਿਹਾ ਕਿ ਜਦ-ਯੂ ਤੇ ਟੀ. ਡੀ. ਪੀ. ਮਜ਼ਬੂਤੀ ਨਾਲ ਐੱਨ. ਡੀ. ਏ. ਵਿਚ ਹਨ। ਅਸੀਂ ਭਾਜਪਾ ਵੱਲੋਂ ਸਪੀਕਰ ਲਈ ਨਾਮਜ਼ਦ ਵਿਅਕਤੀ ਦਾ ਸਮਰਥਨ ਕਰਾਂਗੇ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਸਹਿਯੋਗੀ ਪਾਰਟੀਆਂ ’ਚੋਂ ਸਪੀਕਰ ਚਾਹੁੰਦੀਆਂ ਹਨ ਵਿਰੋਧੀ ਪਾਰਟੀਆਂ
ਉਨ੍ਹਾਂ ਨੂੰ ਜਦੋਂ ਕੁਝ ਵਿਰੋਧੀ ਨੇਤਾਵਾਂ ਦੀਆਂ ਟਿੱਪਣੀਆਂ ਬਾਰੇ ਪੁੱਛਿਆ ਗਿਆ ਕਿ ਨਵਾਂ ਲੋਕ ਸਭਾ ਸਪੀਕਰ ਟੀ. ਡੀ. ਪੀ. ਜਾਂ ਜਦ-ਯੂ ਤੋਂ ਹੋ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰ ਵਿਚ ਆਪਣੇ ਸਹਿਯੋਗੀਆਂ ਨਾਲ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੀ ਹੈ। ਟੀ. ਡੀ. ਪੀ. ਤੇ ਜਦ-ਯੂ ਐੱਨ. ਡੀ. ਏ. ਦੇ ਨਾਲ ਹਨ। ਆਮ ਆਦਮੀ ਪਾਰਟੀ ਨੇ ਐੱਨ. ਡੀ. ਏ. ਦੀਆਂ ਸਹਿਯੋਗੀ ਪਾਰਟੀਆਂ ਟੀ. ਡੀ. ਪੀ. ਤੇ ਜਦ-ਯੂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕ ਸਭਾ ਸਪੀਕਰ ਦੋਵਾਂ ਪਾਰਟੀਆਂ ਵਿਚੋਂ ਇਕ ਹੋਵੇ। ‘ਆਪ’ ਨੇ ਕਿਹਾ ਕਿ ਇਹ ਉਨ੍ਹਾਂ ਦੇ ਨਾਲ-ਨਾਲ ਸੰਵਿਧਾਨ ਤੇ ਲੋਕਤੰਤਰ ਦੇ ਹਿੱਤ ਵਿਚ ਹੋਵੇਗਾ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਕਿ ਜੇ ਭਾਜਪਾ ਲੋਕ ਸਭਾ ਸਪੀਕਰ ਦਾ ਅਹੁਦਾ ਆਪਣੇ ਕੋਲ ਰੱਖਦੀ ਹੈ ਤਾਂ ਉਸ ਦੀਆਂ ਗੱਠਜੋੜ ਸਹਿਯੋਗੀ ਟੀ. ਡੀ. ਪੀ. ਤੇ ਜਦ-ਯੂ ਨੂੰ ਆਪਣੇ ਸੰਸਦ ਮੈਂਬਰਾਂ ਦੀ ਖਰੀਦੋ-ਫਰੋਖਤ ਲਈ ਤਿਆਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

24 ਜੂਨ ਨੂੰ ਸ਼ੁਰੂ ਹੋਵੇਗਾ ਸੈਸ਼ਨ
ਦੱਸ ਦੇਈਏ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਨੂੰ ਸ਼ੁਰੂ ਹੋਵੇਗਾ ਅਤੇ 3 ਜੁਲਾਈ ਨੂੰ ਖ਼ਤਮ ਹੋਵੇਗਾ। 9 ਦਿਨਾ ਵਿਸ਼ੇਸ਼ ਸੈਸ਼ਨ ਦੌਰਾਨ ਲੋਕ ਸਭਾ ਸਪੀਕਰ ਦੀ ਚੋਣ ਕੀਤੀ ਜਾਵੇਗੀ ਅਤੇ ਨਵੇਂ ਸੰਸਦ ਮੈਂਬਰ ਸਹੁੰ ਚੁੱਕਣਗੇ। ਇਸ ਵਿਚਾਲੇ ਰਾਜ ਸਭਾ ਦਾ 264ਵਾਂ ਸੈਸ਼ਨ 27 ਜੂਨ ਤੋਂ 3 ਜੁਲਾਈ ਤਕ ਆਯੋਜਿਤ ਕੀਤਾ ਜਾਵੇਗਾ। 2014 ਤੋਂ ਬਾਅਦ ਇਹ ਪਹਿਲਾ ਸੰਸਦ ਸੈਸ਼ਨ ਹੈ, ਜਿਸ ਵਿਚ ਭਾਜਪਾ ਘੱਟ ਤਾਕਤ ਨਾਲ ਸੱਤਾ ਵਿਚ ਵਾਪਸ ਆਈ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਉਹ ਅਗਲੇ 5 ਸਾਲਾਂ ਲਈ ਨਵੀਂ ਸਰਕਾਰ ਦੇ ਰੋਡਮੈਪ ਦੀ ਰੂਪ-ਰੇਖਾ ਤਿਆਰ ਕਰ ਸਕਦੇ ਹਨ। ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿਚ ਆਪਣੇ ਮੰਤਰੀ ਪ੍ਰੀਸ਼ਦ ਦਾ ਪਰੀਚੈ ਕਰਾਉਣ ਦੀ ਉਮੀਦ ਹੈ। ਸੈਸ਼ਨ ਦੇ ਪਹਿਲੇ 3 ਦਿਨਾਂ ਦੌਰਾਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ ਅਤੇ ਲੋਕ ਸਭਾ ਸਪੀਕਰ ਦੀ ਚੋਣ ਕਰਨਗੇ। ਵਿਰੋਧੀ ਧਿਰ ਕੋਲ ਲੰਮੇ ਸਮੇਂ ਬਾਅਦ 230 ਤੋਂ ਵੱਧ ਮੈਂਬਰਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕ ਸਭਾ ਵਿਚ 99 ਸੰਸਦ ਮੈਂਬਰਾਂ ਵਾਲੀ ਕਾਂਗਰਸ ਪਹਿਲਾਂ ਤੋਂ ਸ਼ੇਅਰ ਬਾਜ਼ਾਰ ਘਪਲੇ ਦਾ ਦੋਸ਼ ਲਾ ਕੇ ਅਤੇ ਐੱਨ. ਈ. ਈ. ਟੀ. ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਸਬੰਧੀ ਸਰਕਾਰ ’ਤੇ ਹਮਲਾਵਰ ਹੈ। ਇਸ ਨਾਲ ਅਗਲੇ ਸੰਸਦ ਸੈਸ਼ਨ ਦੇ ਹੰਗਾਮੇਦਾਰ ਹੋਣ ਦੀ ਪੂਰੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਸ਼੍ਰੀਨਗਰ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਤੇ ਡਿੱਗਿਆ ਵੱਡਾ ਪੱਥਰ, 3 ਲੋਕਾਂ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News