Election Result 2023 : ਤ੍ਰਿਪੁਰਾ, ਨਾਗਾਲੈਂਡ ਤੇ ਮੇਘਾਲਿਆ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

Thursday, Mar 02, 2023 - 09:19 AM (IST)

ਨਵੀਂ ਦਿੱਲੀ : ਪਿਛਲੇ ਦਿਨੀਂ ਪਈਆਂ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੀਆਂ ਵਿਧਾਨ ਸਭਾ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਵਿਚਕਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ ਤਿੰਨਾਂ ਸੂਬਿਆਂ ਦੇ ਚੋਣਾਂ ਦੇ ਨਤੀਜੇ ਅੱਜ ਦੇਰ ਰਾਤ ਤੱਕ ਮਿਲ ਜਾਣ ਦੀ ਉਮੀਦ ਹੈ। ਵੋਟਿੰਗ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ ਢੰਗ ਨਾਲ ਹੋਵੇ, ਇਸ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪਤੀ-ਪਤਨੀ ਕੋਲੋਂ 11 ਕਰੋੜ ਦੀ ਹੈਰੋਇਨ ਬਰਾਮਦ, ਪਹਿਲਾਂ ਵੀ ਦਰਜ ਨੇ ਅਪਰਾਧਿਕ ਮਾਮਲੇ

ਥਾਂ-ਥਾਂ 'ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸਾਰੀਆਂ ਈ. ਵੀ. ਐੱਮ. ਮਸ਼ੀਨਾਂ ਨੂੰ ਸਟਰਾਂਗ ਰੂਮ 'ਚ ਰੱਖਿਆ ਗਿਆ ਹੈ। ਚੋਣ ਅਧਿਕਾਰੀਆਂ ਨੇ ਕਿਹਾ ਕਿ ਅੱਜ ਤ੍ਰਿਪੁਰਾ ਦੀਆਂ 60 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : ਲੋਕਾਂ ਨੂੰ ਲੱਗਣ ਵਾਲਾ ਹੈ ਬਿਜਲੀ ਦਾ ਝਟਕਾ, ਪ੍ਰਸ਼ਾਸਨ ਖਿੱਚੀ ਬੈਠਾ ਪੂਰੀ ਤਿਆਰੀ

ਇਸ ਤੋਂ ਇਲਾਵਾ ਮੇਘਾਲਿਆ ਅਤੇ ਨਾਗਾਲੈਂਡ ਦੀਆਂ 60-60 ਸੀਟਾਂ 'ਚੋਂ 59-59 ਸੀਟਾਂ 'ਤੇ ਪਈਆਂ ਵੋਟਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਇਕੱਠੀ ਸ਼ੁਰੂ ਹੋ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News