ਸਾਲ 2027 ''ਚ ਪਾਰਟੀ ਵਰਕਰਾਂ ਦੇ ਦਮ ’ਤੇ ਹਾਸਲ ਕਰਾਂਗੇ ਜਿੱਤ : ਨਿਤਿਨ ਨਬੀਨ
Wednesday, Nov 18, 2026 - 09:14 AM (IST)
ਮਥੁਰਾ (ਏਜੰਸੀ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਮੰਗਲਵਾਰ ਨੂੰ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਰਕਰਾਂ ਦੇ ਦਮ ’ਤੇ ਜਿੱਤ ਹਾਸਲ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਜਨ-ਸੰਪਰਕ ਮੁਹਿੰਮ ਚਲਾਉਣ ਦਾ ਸੱਦਾ ਵੀ ਦਿੱਤਾ। ਮਥੁਰਾ ਦੇ ਪਰਖਮ ਸਥਿਤ ਪੰਡਿਤ ਦੀਨਦਿਆਲ ਉਪਾਧਿਆਏ ਗਊ-ਵਿਗਿਆਨ ਖੋਜ ਅਤੇ ਸਿਖਲਾਈ ਕੇਂਦਰ ਵਿਚ ਮੰਗਲਵਾਰ ਨੂੰ ਭਾਜਪਾ ਦੀ 2 ਰੋਜ਼ਾ ਯੋਜਨਾ ਮੀਟਿੰਗ ਸੰਪੰਨ ਹੋਈ।
ਇਹ ਵੀ ਪੜ੍ਹੋ: ਸੋਨੇ ਦੇ ਗਹਿਣੇ ਖਰੀਦਣ ਤੋਂ ਪਹਿਲਾਂ ਸਾਵਧਾਨ ! ਹਾਲਮਾਰਕ ਦੀ ਸ਼ੁੱਧਤਾ 'ਤੇ CAG ਰਿਪੋਰਟ 'ਚ ਹੋਏ ਵੱਡੇ ਖੁਲਾਸੇ
ਮੀਟਿੰਗ ਦੇ ਦੂਜੇ ਦਿਨ ਨਿਤਿਨ ਨਬੀਨ ਨੇ ਪਾਰਟੀ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਦਾ ਮਾਰਗਦਰਸ਼ਨ ਕੀਤਾ। ਇਸ ਦੌਰਾਨ ਅਗਲੇ 3 ਮਹੀਨਿਆਂ ਦੀ ਕਾਰਜ ਯੋਜਨਾ, ਜਥੇਬੰਦਕ ਗਤੀਵਿਧੀਆਂ, ਸਹਿਯੋਗੀ ਪਾਰਟੀਆਂ ਨਾਲ ਤਾਲਮੇਲ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ, ਕੇਂਦਰ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਤੇ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉੱਤਰ ਪ੍ਰਦੇਸ਼ ਦੀ ਡਬਲ ਇੰਜਣ ਸਰਕਾਰ ਨੇ ਵਿਕਾਸ ਨੂੰ ਘਰ-ਘਰ ਤੱਕ ਪਹੁੰਚਾਇਆ ਹੈ।
ਇਹ ਵੀ ਪੜ੍ਹੋ: 2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ, ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
