ਚੋਣਾਂ ਦੌਰਾਨ EVM ਨਾਲ ਫੋਟੋ ਖਿੱਚ ਸੋਸ਼ਲ ਮੀਡੀਆ ''ਤੇ ਕੀਤੀ ਸਾਂਝੀ, ਵਿਅਕਤੀ ਖ਼ਿਲਾਫ਼ FIR ਦਰਜ
Saturday, Nov 08, 2025 - 11:35 AM (IST)
ਪਟਨਾ : ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੇ ਪੜਾਅ ਦੀ ਹੋਈ ਵੋਟਿੰਗ ਦੌਰਾਨ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ) ਦੀਆਂ ਤਸਵੀਰਾਂ ਲੈਣ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲੇ ਆਰਾ, ਗੋਪਾਲਗੰਜ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਦਰਜ ਕੀਤੇ ਗਏ ਹਨ, ਜਿੱਥੇ ਵੀਰਵਾਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਈ ਸੀ।
ਪੜ੍ਹੋ ਇਹ ਵੀ : ਛੁੱਟੀਆਂ ਦੀ ਬਰਸਾਤ : ਛੱਤੀਸਗੜ੍ਹ 'ਚ ਸਾਲ 2026 'ਚ 107 ਦਿਨਾਂ ਦੀਆਂ ਹੋਣਗੀਆਂ ਛੁੱਟੀਆਂ
ਗੋਪਾਲਗੰਜ ਵਿੱਚ ਦੋ, ਆਰਾ ਅਤੇ ਸਾਰਨ ਵਿੱਚ ਇੱਕ-ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਸਬੰਧਤ ਜ਼ਿਲ੍ਹਿਆਂ ਦੀ ਪੁਲਸ ਨੇ ਵੱਖ-ਵੱਖ ਬਿਆਨਾਂ ਵਿੱਚ ਕਿਹਾ ਹੈ ਕਿ ਵੋਟਿੰਗ ਦੌਰਾਨ ਈਵੀਐੱਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ) ਦੀਆਂ ਤਸਵੀਰਾਂ ਲੈਣਾ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰਨਾ ਆਦਰਸ਼ ਚੋਣ ਜ਼ਾਬਤੇ ਅਤੇ ਹੋਰ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਹੈ। ਪੁਲਸ ਨੇ ਇਹ ਵੀ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਮੋਬਾਈਲ ਫੋਨਾਂ ਨਾਲ ਪੋਲਿੰਗ ਸਟੇਸ਼ਨਾਂ ਵਿੱਚ ਕਿਵੇਂ ਦਾਖਲ ਹੋਏ।
ਪੜ੍ਹੋ ਇਹ ਵੀ : ਥੱਪੜ ਤੇ ਥੱਪੜ ਠਾ ਥੱਪੜ! ਸੁਨਿਆਰੇ ਦੀ ਦੁਕਾਨ 'ਤੇ ਚੋਰੀ ਕਰਨ ਆਈ ਸੀ ਕੁੜੀ ਤੇ ਫਿਰ...(ਵੀਡੀਓ)
ਸਾਰਨ ਪੁਲਸ ਦੇ ਅਨੁਸਾਰ 6 ਨਵੰਬਰ ਨੂੰ ਸਵੇਰੇ 10:15 ਵਜੇ ਦੇ ਕਰੀਬ ਸੋਸ਼ਲ ਮੀਡੀਆ ਦੀ ਨਿਗਰਾਨੀ ਕਰਦੇ ਸਮੇਂ ਕੁਝ ਸੋਸ਼ਲ ਮੀਡੀਆ ਖਾਤਿਆਂ 'ਤੇ ਗੁੰਮਰਾਹਕੁੰਨ ਅਤੇ ਅਣਉਚਿਤ ਚੋਣ ਨਾਲ ਸਬੰਧਤ ਸਮੱਗਰੀ ਪੋਸਟ ਕੀਤੇ ਜਾਣ ਬਾਰੇ ਜਾਣਕਾਰੀ ਮਿਲੀ। ਇਨ੍ਹਾਂ ਖਾਤਿਆਂ ਤੋਂ ਈਵੀਐਮ ਨਾਲ ਸਬੰਧਤ ਵੀਡੀਓ ਸਾਂਝੇ ਕੀਤੇ ਗਏ ਸਨ, ਜਿਸ ਵਿੱਚ ਲੋਕਾਂ ਦੁਆਰਾ ਕਿਸੇ ਰਾਜਨੀਤਿਕ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀਆਂ ਵੀਡੀਓ ਬਣਾਈਆਂ ਗਈਆਂ ਸਨ ਅਤੇ ਪ੍ਰਸਾਰਿਤ ਕੀਤੀਆਂ ਗਈਆਂ ਸਨ। ਪੁਲਸ ਨੇ ਕਿਹਾ ਕਿ ਅਜਿਹੀਆਂ ਪੋਸਟਾਂ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦੀਆਂ ਹਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਮੰਨੀਆਂ ਜਾਂਦੀਆਂ ਹਨ।
ਪੜ੍ਹੋ ਇਹ ਵੀ : ਅਗਲੇ 72 ਘੰਟਿਆਂ 'ਚ ਹੋਰ ਵਧੇਗੀ ਠੰਡ! IMD ਵਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
ਸਾਰਣ ਸਾਈਬਰ ਪੁਲਸ ਸਟੇਸ਼ਨ ਨੇ ਪ੍ਰੋਫਾਈਲ ਧਾਰਕਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਸਾਰਨ ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਸੋਸ਼ਲ ਮੀਡੀਆ 'ਤੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕੋਈ ਵੀ ਵੀਡੀਓ, ਫੋਟੋਆਂ ਜਾਂ ਸਮੱਗਰੀ ਸਾਂਝੀ ਨਾ ਕੀਤੀ ਜਾਵੇ। ਪੁਲਸ ਨੇ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ : ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਲਈ ਵੱਡੀ ਖ਼ਬਰ: ਦਿੱਲੀ CM ਨੇ ਕਰ 'ਤਾ ਵੱਡਾ ਐਲਾਨ
