ਰਾਜ ਸਭਾ ਦੀਆਂ 56 ਸੀਟਾਂ ਲਈ 27 ਫਰਵਰੀ ਨੂੰ ਹੋਣਗੀਆਂ ਚੋਣਾਂ

Monday, Jan 29, 2024 - 04:28 PM (IST)

ਨਵੀਂ ਦਿੱਲੀ (ਵਾਰਤਾ)- ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 56 ਸੀਟਾਂ ਲਈ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ 15 ਸੂਬਿਆਂ ਤੋਂ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ ਆਉਣ ਵਾਲੀ ਅਪ੍ਰੈਲ 'ਚ ਖ਼ਤਮ ਹੋ ਰਿਹਾ ਹੈ। ਕਮਿਸ਼ਨ ਨੇ ਇਨ੍ਹਾਂ ਸੀਟਾਂ ਲਈ ਚੋਣ ਪ੍ਰੋਗਰਾਮ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ। ਚੋਣਾਂ ਲਈ ਨੋਟੀਫਿਕੇਸ਼ਨ 8 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਨਾਮਜ਼ਦਗੀ 15 ਫਰਵਰੀ ਤੱਕ ਦਾਇਰ ਕੀਤੀ ਜਾ ਸਕੇਗੀ। ਨਾਮਜ਼ਦਗੀ ਪੱਤਰਾਂ ਦੀ ਜਾਂਚ 16 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਨਾਂ ਵਾਪਸ ਲੈਣ ਦਾ ਆਖ਼ਰੀ ਦਿਨ 20 ਫਰਵਰੀ ਹੋਵੇਗਾ। 

ਇਹ ਵੀ ਪੜ੍ਹੋ : ਨਿਤੀਸ਼ ਕੁਮਾਰ ਨੇ ਰਿਕਾਰਡ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕਮਿਸ਼ਨ ਅਨੁਸਾਰ ਵੋਟਿੰਗ 27 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 27 ਫਰਵਰੀ ਨੂੰ ਹੀ ਸ਼ਾਮ 5 ਵਜੇ ਕੀਤੀ ਜਾਵੇਗੀ। ਸਾਰੀ ਚੋਣ ਪ੍ਰਕਿਰਿਆ 29 ਫਰਵਰੀ ਤੱਕ ਸੰਪੰਨ ਹੋਵੇਗੀ। ਕਮਿਸ਼ਨ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੀਆਂ 10, ਬਿਹਾਰ ਅਤੇ ਮਹਾਰਾਸ਼ਟਰ ਦੀਆਂ 6-6, ਪੱਛਮੀ ਬੰਗਾਲ ਅਤੇ ਮੱਧ ਪ੍ਰਦੇਸ਼ ਦੀਆਂ 5-5, ਗੁਜਰਾਤ ਅਤੇ ਕਰਨਾਟਕ ਦੀਆਂ 4-4, ਆਂਧਰਾ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਓਡੀਸ਼ਾ ਦੀਆਂ 3-3, ਛੱਤੀਸਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀ ਇਕ-ਇਕ ਸੀਟ  ਲਈ ਚੋਣਾਂ ਹੋਣਗੀਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News