ਦਿੱਲੀ ਨਿਗਮਾਂ ਦੀਆਂ ਚੋਣਾਂ ਬੈਲਟ ਪੇਪਰ ਨਾਲ ਕਰਵਾਈਆਂ ਜਾਣ- ਕੇਜਰੀਵਾਲ

03/14/2017 2:31:09 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨਾਂ ਨਿਗਮਾਂ ਦੇ ਅਪ੍ਰੈਲ ''ਚ ਸੰਭਾਵਿਤ ਚੋਣਾਂ ''ਚ ਵੋਟਿੰਗ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐੱਮ.) ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਸ਼੍ਰੀ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਇਸ ਸੰਬੰਧ ''ਚ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਲਈ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖੇ ਅਤੇ ਮੰਗਲਵਾਰ ਦੀ ਸ਼ਾਮ ਤੱਕ ਸਾਰੀਆਂ ਰਸਮਾਂ ਪੂਰੀਆਂ ਕਰੇ। ਰਾਜ ਚੋਣ ਕਮਿਸ਼ਨ ਤਿੰਨਾਂ ਨਿਗਮਾਂ ਲਈ ਮੰਗਲਵਾਰ ਦੀ ਸ਼ਾਮ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਹਾਲ ''ਚ ਸੰਪੰਨ ਚੋਣਾਂ ''ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪ੍ਰਚੰਡ ਬਹੁਮਤ ਮਿਲਿਆ। ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਏ.ਵੀ.ਐੱਮ. ਮਸ਼ੀਨਾਂ ''ਚ ਗੜਬੜੀ ਦਾ ਦੋਸ਼ ਲਾਇਆ ਹੈ। ਕਾਂਗਰਸ ਅਤੇ ਕੁਝ ਹੋਰ ਦਲਾਂ ਨੇ ਵੀ ਇਸ ਤੋਂ ਬਾਅਦ ਈ.ਵੀ.ਐੱਮ. ਦੀ ਬਜਾਏ ਵੋਟ ਪੱਤਰਾਂ ਨਾਲ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਹੈ।

Disha

This news is News Editor Disha