ਜੰਮੂ-ਕਸ਼ਮੀਰ ਦਾ ਭਵਿੱਖ ਤੈਅ ਕਰਨਗੀਆਂ ਚੋਣਾਂ : ਫਾਰੂਕ
Monday, Dec 20, 2021 - 01:14 AM (IST)
ਅਜਮੇਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੀਆਂ ਚੋਣਾਂ ਇਸ ਦਾ ਭਵਿੱਖ ਤੈਅ ਕਰਨਗੀਆਂ। ਅਬਦੁੱਲਾ ਅੱਜ ਰਾਜਸਥਾਨ ਦੇ ਅਜਮੇਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹ ਇੱਥੇ ਖਵਾਜ਼ਾ ਸਾਹਿਬ ਦੀ ਦਰਗਾਹ ’ਤੇ ਨਮਾਜ਼ ਅਦਾ ਕਰਨ ਆਏ ਸਨ। ਉਨ੍ਹਾਂ ਖਵਾਜ਼ਾ ਮੋਈਨੁਦੀਨ ਹਸਨ ਚਿਸ਼ਤੀ ਦੀ ਦਰਗਾਹ ’ਤੇ ਪਹੁੰਚ ਕੇ ਹਾਜ਼ਰੀ ਲਗਵਾਈ ਅਤੇ ਅਕੀਦਤ ਦੇ ਫੁੱਲ ਭੇਟ ਕਰਕੇ ਨਮਾਜ਼ ਅਦਾ ਕੀਤੀ | ਉਨ੍ਹਾਂ ਕਿਹਾ ਕਿ ਅਸੀਂ ਅਤੇ ਉੱਥੋਂ ਦੇ ਲੋਕ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਥੋਂ ਦੇ ਚੋਣ ਨਤੀਜੇ ਜੰਮੂ-ਕਸ਼ਮੀਰ ਦੇ ਹਾਲਾਤ ਦੱਸਣਗੇ। ਚੋਣਾਂ ’ਚ ਕਿਸੇ ਨਾਲ ਗਠਜੋੜ ਦੇ ਸਵਾਲ ਦੇ ਜਵਾਬ ’ਚ ਅਬਦੁੱਲਾ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ ਨਹੀਂ ਸੀ ਅਤੇ ਨਾ ਹੀ ਰਹਾਂਗੇ।
ਇਹ ਖ਼ਬਰ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ
ਚੋਣਾਂ ਦੌਰਾਨ ਸਮੂਹਿਕ ਤੌਰ ’ਤੇ ਰਣਨੀਤੀ ਤੈਅ ਕੀਤੀ ਜਾਵੇਗੀ, ਤਾਂ ਜੋ ਸੂਬੇ ’ਚ ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਸ਼ਮੀਰ 'ਚ ਕੀ ਸਥਿਤੀ ਹੈ। ਉਹ ਉਥੋਂ ਦੇ ਮਾੜੇ ਹਾਲਾਤ ਵੱਲ ਇਸ਼ਾਰਾ ਕਰ ਰਹੇ ਸਨ। ਅਬਦੁੱਲਾ ਨੇ ਦੱਸਿਆ ਕਿ ਉਹ ਭਲਕੇ ਦਿੱਲੀ 'ਚ ਡੀਲੀਮਿਟੇਸ਼ਨ ਕਮਿਸ਼ਨ ਦੀ ਮੀਟਿੰਗ 'ਚ ਸ਼ਾਮਲ ਹੋਣਗੇ। ਉਥੋਂ ਜੋ ਸਾਹਮਣੇ ਆਵੇਗਾ, ਉਸ ਦੇ ਆਧਾਰ ’ਤੇ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਪਰਿਵਾਰ, ਦੋਸਤਾਂ, ਕਸ਼ਮੀਰ ਦੇ ਲੋਕਾਂ ਨਾਲ ਖੁਸ਼ਹਾਲੀ, ਸ਼ਾਂਤੀ, ਭਾਈਚਾਰਕ ਸਾਂਝ ਤੇ ਕੋਰੋਨਾ ਮਹਾਮਾਰੀ ਦੇ ਖਾਤਮੇ ਲਈ ਅਰਦਾਸ ਕੀਤੀ। ਖਾਦਿਮ ਫਕਰੇ ਮੋਨੀ ਨੇ ਉਨ੍ਹਾਂ ਨੂੰ ਜ਼ਿਆਰਤ ਕਰਵਾਈ।
ਇਹ ਖ਼ਬਰ ਪੜ੍ਹੋ- ਭਾਰਤ ਨੇ ਏਸ਼ੀਆਈ ਚੈਂਪੀਅਨਸ ਟਰਾਫੀ 'ਚ ਜਾਪਾਨ ਨੂੰ 6-0 ਨਾਲ ਹਰਾਇਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।