ਅਮਰਨਾਥ ਯਾਤਰਾ ਤੋਂ ਪਹਿਲਾਂ ਹੀ ਜੰਮੂ-ਕਸ਼ਮੀਰ ''ਚ ਹੋ ਸਕਦੀਆਂ ਹਨ ਵਿਧਾਨ ਚੋਣਾਂ

03/14/2019 9:06:23 PM

ਜੰਮੂ, (ਅਨਸ)– ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਦੀਆਂ ਚੋਣਾਂ ਇਸ ਸਾਲ ਹੋਣ ਵਾਲੀ ਅਮਰਨਾਥ ਦੀ ਪਵਿੱਤਰ ਯਾਤਰਾ ਤੋਂ ਪਹਿਲਾਂ ਹੀ ਕਰਵਾਈਆਂ ਜਾ ਸਕਦੀਆਂ ਹਨ। ਸੂਬਾ ਸਰਕਾਰ ਦੇ ਸੂਤਰਾਂ ਨੇ ਵੀਰਵਾਰ ਦੱਸਿਆ ਕਿ ਸੂਬੇ 'ਚ ਵਿਧਾਨ ਸਭਾ ਚੋਣਾਂ ਨੂੰ ਜਲਦੀ ਕਰਵਾਏ ਜਾਣ ਸਬੰਧੀ ਮੁੜ ਤੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਤਿੰਨ ਦਰਸ਼ਕ ਵੀਰਵਾਰ ਜੰਮੂ-ਕਸ਼ਮੀਰ ਪਹੁੰਚੇ ਦਰਸ਼ਕਾਂ ਵਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ, ਜ਼ਿਲਾ ਪੱਧਰ ਦੇ ਅਧਿਕਾਰੀਆਂ ਅਤੇ ਚੋਟੀ ਦੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਦੀਆਂ 87 ਸੀਟਾਂ ਹਨ। 21 ਨਵੰਬਰ 2018 ਤੋਂ ਇਥੇ 6 ਮਹੀਨਿਆਂ ਲਈ ਰਾਸ਼ਟਰਪਤੀ ਰਾਜ ਲਾਗੂ ਹੈ। 
ਜਾਣਕਾਰੀ ਮੁਤਾਬਕ ਇਸ ਗੱਲ 'ਤੇ ਆਮ ਸਹਿਮਤੀ ਬਣਦੀ ਜਾ ਰਹੀ ਹੈ ਕਿ ਵਿਧਾਨ ਸਭਾ ਦੀਆਂ ਚੋਣਾਂ ਇਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾਂ ਢੁੱਕਵੇਂ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈਆਂ ਜਾ ਸਕਦੀਆਂ ਹਨ।


KamalJeet Singh

Content Editor

Related News