ਇਲੈਕਟੋਰਲ ਬਾਂਡ ਸਭ ਤੋਂ ਵੱਡੀ ਵਸੂਲੀ ਯੋਜਨਾ, ਪ੍ਰਧਾਨ ਮੰਤਰੀ ''ਭ੍ਰਿਸ਼ਟਾਚਾਰ ਦੇ ਚੈਂਪੀਅਨ'' : ਰਾਹੁਲ ਗਾਂਧੀ

Wednesday, Apr 17, 2024 - 11:16 AM (IST)

ਇਲੈਕਟੋਰਲ ਬਾਂਡ ਸਭ ਤੋਂ ਵੱਡੀ ਵਸੂਲੀ ਯੋਜਨਾ, ਪ੍ਰਧਾਨ ਮੰਤਰੀ ''ਭ੍ਰਿਸ਼ਟਾਚਾਰ ਦੇ ਚੈਂਪੀਅਨ'' : ਰਾਹੁਲ ਗਾਂਧੀ

ਗਾਜ਼ੀਆਬਾਦ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਇਲੈਕਟੋਰਲ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਯੋਜਨਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਭ੍ਰਿਸ਼ਟਾਚਾਰ ਦੇ ਚੈਂਪੀਅਨ' ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸੰਯੁਕਤ ਪੱਤਰਕਾਰ ਸੰਮੇਲਨ 'ਚ ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ ਇਸ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ 150 ਤੋਂ ਵੱਧ ਸੀਟਾਂ ਨਹੀਂ ਆ ਰਹੀਆਂ ਹਨ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਸਫ਼ਾਇਆ ਹੋ ਜਾਵੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ 'ਐੱਨਡੀਏ' (ਰਾਸ਼ਟਰੀ ਜਨਤਾਂਤਰਿਕ ਗਠਜੋੜ) ਨੂੰ 'ਪੀਡੀਏ' (ਪਿਛੜਾ, ਦਲਿਤ, ਘੱਟ ਗਿਣਤੀ) ਹਰਾਏਗਾ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਇੰਟਰਵਿਊ ਦਾ ਹਵਾਲਾ ਦਿੰਦੇ ਹੋਏ ਕਿਹਾ,''ਪ੍ਰਧਾਨ ਮੰਤਰੀ ਨੇ ਕਿਹਾ ਕਿ ਇਲੈਕਟੋਰਲ ਬਾਂਡ ਯੋਜਨਾ ਰਾਜਨੀਤੀ ਨੂੰ ਸਾਫ਼ ਕਰਨ ਲਈ ਲਿਆਂਦੀ ਗਈ ਸੀ। ਜੇਕਰ ਅਜਿਹਾ ਹੈ ਤਾਂ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਿਉਂ ਕੀਤਾ?'' ਉਨ੍ਹਾਂ ਦੋਸ਼ ਲਗਾਇਆ,''ਇਲੈਕਟੋਰਲ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਯੋਜਨਾ ਹੈ। ਪ੍ਰਧਾਨ ਮੰਤਰੀ ਭਾਵੇਂ ਕਿੰਨੀ ਵੀ ਸਫ਼ਾਈ ਦੇ ਦੇਣ, ਲੋਕ ਜਾਣਦੇ ਹਨ ਕਿ ਉਹ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ।'' ਉਨ੍ਹਾਂ ਕਿਹਾ ਕਿ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

DIsha

Content Editor

Related News