ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

Wednesday, Mar 18, 2026 - 08:40 AM (IST)

ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬ੍ਰਿਜੇਸ਼ਵਰੀ ਐਨੈਕਸ ਕਲੋਨੀ ਵਿੱਚ ਇੱਕ ਰਿਹਾਇਸ਼ੀ ਮਕਾਨ ਨੂੰ ਇਲੈਕਟ੍ਰਿਕ ਕਾਰ (EV) ਚਾਰਜ ਦੌਰਾਨ ਧਮਾਕਾ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਜਿਊਂਦੇ ਸੜ ਜਾਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿੱਚ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਚਾਅ ਟੀਮਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ।

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਹਾਦਸੇ ਦਾ ਮੁੱਖ ਕਾਰਨ: EV ਚਾਰਜਿੰਗ ਅਤੇ ਗੈਸ ਬਲਾਸਟ
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਮਕਾਨ ਦੇ ਬਾਹਰ ਇੱਕ ਇਲੈਕਟ੍ਰਿਕ ਕਾਰ (EV) ਚਾਰਜ ਹੋ ਰਹੀ ਸੀ। ਚਾਰਜਿੰਗ ਦੌਰਾਨ ਹੋਏ ਸ਼ਾਰਟ ਸਰਕਟ ਹੋਣ ਕਾਰਨ ਕਾਰ ਵਿਚ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਘਰ ਵਿੱਚ ਰੱਖੇ 4 ਗੈਸ ਸਿਲੰਡਰ ਵੀ ਬਲਾਸਟ ਹੋ ਗਏ, ਜਿਸ ਨਾਲ ਪੂਰਾ ਇਲਾਕਾ ਕੰਬ ਗਿਆ। ਇਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।ਹੈਰਾਨੀਜਨਕ ਗੱਲ ਇਹ ਹੈ ਕਿ ਘਰ ਵਿੱਚ ਕਰੀਬ 15 ਹੋਰ ਗੈਸ ਸਿਲੰਡਰ ਵੀ ਮੌਜੂਦ ਸਨ। ਜੇਕਰ ਉਨ੍ਹਾਂ ਕਾਰਨ ਵੀ ਧਮਾਕਾ ਹੁੰਦਾ ਤਾਂ ਜਾਨੀ-ਮਾਲੀ ਨੁਕਸਾਨ ਹੋਰ ਵੀ ਵੱਧ ਹੋ ਸਕਦਾ ਸੀ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਜਿਸ ਘਰ ਵਿਚ ਇਹ ਘਟਨਾ ਵਾਪਰੀ, ਉਥੇ ਪਰਿਵਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਜਿਸ ਕਾਰਨ ਕੁਝ ਰਿਸ਼ਤੇਦਾਰ ਉੱਥੇ ਰੁਕੇ ਹੋਏ ਸਨ। ਅਚਾਨਕ ਵਾਪਰੇ ਇਸ ਕਹਿਰ ਨੇ ਖੁਸ਼ੀਆਂ ਵਾਲੇ ਘਰ ਵਿੱਚ ਮਾਤਮ ਪਸਾਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ, "ਅੱਗ ਬੁੱਧਵਾਰ ਤੜਕੇ 3:30 ਤੋਂ 4:30 ਵਜੇ ਦੇ ਵਿਚਕਾਰ ਲੱਗੀ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਮਾਰਤ ਦੀਆਂ ਦੋ ਮੰਜ਼ਿਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਤੀਜੀ ਮੰਜ਼ਿਲ ਦੀ ਤਲਾਸ਼ੀ ਲਈ ਜਾ ਰਹੀ ਹੈ।" ਇਸ ਘਟਨਾ ਤੋਂ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News