ਬਿਜਲੀ ਵਿਭਾਗ ਦੀ ਲਾਪਰਵਾਹੀ, ਕਰੰਟ ਲੱਗਣ ਕਾਰਨ ਕਰਮਚਾਰੀ ਦੀ ਮੌਤ
Saturday, Jun 16, 2018 - 01:19 AM (IST)

ਯਮੁਨਾਨਗਰ,(ਸੁਮਿਤ ਓਬਰਾਏ)— ਇਥੇ ਬਿਜਲੀ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਿਸ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵਿਭਾਗ ਦੇ ਅਧਿਕਾਰੀਆਂ 'ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਰਮਚਾਰੀ ਦੀ ਮੌਤ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਰੋਡ 'ਤੇ ਜਾਮ ਲਗਾ ਦਿੱਤਾ। ਜਿਸ ਨੂੰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸਮਝਾ ਕੇ ਜਾਮ ਖੁਲਵਾਇਆ।
ਜਾਣਕਾਰੀ ਮੁਤਾਬਕ ਯਮੁਨਾਨਗਰ ਦੇ ਪਿੰਡ ਮਮੀਦੀ ਦੇ ਰਹਿਣ ਵਾਲੇ ਰਾਜੀਵ ਸ਼ਰਮਾ ਦੀ ਉਸ ਸਮੇਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ, ਜਦ ਰਾਜੀਵ ਸ਼ਰਮਾ ਠੇਕੇਦਾਰ ਦਾ ਫੋਨ ਆਉਣ 'ਤੇ ਬਿਜਲੀ ਠੀਕ ਕਰਨ ਦਾ ਕੰਮ ਕਰ ਰਿਹਾ ਸੀ। ਅਚਾਨਕ ਬਿਜਲੀ ਵਿਭਾਗ ਵਲੋਂ ਬਿਜਲੀ ਛੱਡਣ ਦੇ ਕਾਰਨ ਕੰਮ ਕਰ ਰਹੇ ਰਾਜੀਵ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਵਿਭਾਗ 'ਤੇ ਲਾਪਰਵਾਹੀ ਦੇ ਕਾਰਨ ਹੋਈ ਮੌਤ ਦਾ ਦੋਸ਼ ਲਾਉਂਦੇ ਹੋਏ ਇਨਸਾਫ ਦੀ ਮੰਗ ਅਤੇ ਸੜਕ 'ਤੇ ਜਾਮ ਲਗਾਇਆ। ਜਿਸ ਤੋਂ ਬਾਅਦ ਪੁਲਸ ਅਤੇ ਹੋਰ ਆਲਾ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦੇ ਕੇ ਜਾਮ ਖੁਲਵਾਇਆ।