10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

Tuesday, Jun 02, 2026 - 10:47 AM (IST)

10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

ਨੈਸ਼ਨਲ ਡੈਸਕ : ਲਗਾਤਾਰ ਪੈ ਰਹੀ ਭਿਆਨਕ ਗਰਮੀ ਦੌਰਾਨ ਉੱਤਰ ਪ੍ਰਦੇਸ਼ ਦੇ ਕਰੋੜਾਂ ਬਿਜਲੀ ਉਪਭੋਗਤਾਵਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਗੈ। ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ (UPPCL) ਵਲੋਂ ਬਿਜਲੀ ਬਿੱਲਾਂ ਵਿਚ 10 ਫੀਸਦੀ ਈਂਧਨ ਅਧਿਭਾਰ ਸ਼ੁਲਕ ਵਸੂਲਣ ਦੇ ਫੈਸਲੇ 'ਤੇ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਕਮਿਸ਼ਨ ਨੇ ਸ਼ੁਰੂਆਤੀ ਸੁਣਵਾਈ ਦੌਰਾਨ ਇਸ ਵਾਧੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਇਸ ਨੂੰ ਗੈਰ-ਕਾਨੂੰਨੀ ਅਤੇ ਨਿਯਮਾਂ ਦੇ ਉਲਟ ਦੱਸਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ UPPCL ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ-ਅੰਦਰ ਜਵਾਬ ਤਲਬ ਕੀਤਾ ਹੈ ਕਿ ਆਖਿਰ ਕਿਸ ਆਧਾਰ 'ਤੇ ਉਪਭੋਗਤਾਵਾਂ 'ਤੇ ਇਹ ਵਾਧੂ ਬੋਝ ਪਾਇਆ ਗਿਆ ਹੈ।

ਪੜ੍ਹੋ ਇਹ ਵੀ - ਅਮਰੀਕਾ ਤੋਂ ਫ਼ਿਰ ਡਿਪੋਰਟ ਹੋਣਗੇ ਭਾਰਤੀ ! ਟਰੱਕ ਡਰਾਈਵਰਾਂ 'ਤੇ ਡਿੱਗੀ ਗਾਜ

ਦਰਅਸਲ UPPCL ਨੇ ਮਾਰਚ ਮਹੀਨੇ ਦੇ ਬਦਲੇ 10 ਫੀਸਦੀ ਫਿਊਲ ਸਰਚਾਰਜ ਦੀ ਵਸੂਲੀ ਜੂਨ ਮਹੀਨੇ ਦੇ ਬਿਜਲੀ ਬਿੱਲਾਂ ਵਿਚ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਸ ਫੈਸਲੇ ਦਾ ਬਿਜਲੀ ਉਪਭੋਗਤਾਵਾਂ ਅਤੇ ਵੱਖ-ਵੱਖ ਸੰਗਠਨਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਉਪਭੋਗਤਾ ਪ੍ਰੀਸ਼ਦ ਨੇ ਇਸ ਮਾਮਲੇ ਨੂੰ ਲੈ ਕੇ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਲੀ ਕਰਦਿਆਂ ਕਮਿਸ਼ਨ ਨੇ ਪਾਵਰ ਕਾਰਪੋਰੇਸ਼ਨ ਨੂੰ ਘੇਰਿਆ ਹੈ। ਸੁਣਵਾਈ ਦੌਰਾਨ ਕਮਿਸ਼ਨ ਨੇ UPPCL ਨੂੰ ਸਪੱਸ਼ਟ ਪੁੱਛਿਆ ਕਿ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਕਰੋੜਾਂ ਲੋਕਾਂ 'ਤੇ ਇਹ ਵਾਧੂ ਵਿੱਤੀ ਬੋਝ ਕਿਸ ਨਿਯਮ ਦੇ ਤਹਿਤ ਪਾਇਆ ਗਿਆ? ਕਮਿਸ਼ਨ ਨੇ ਸਾਫ਼ ਕੀਤਾ ਕਿ ਪ੍ਰਕਿਰਿਆ ਨੂੰ ਬਾਈਪਾਸ ਕਰਕੇ ਅਜਿਹਾ ਟੈਕਸ ਜਾਂ ਸਰਚਾਰਜ ਲਗਾਉਣਾ ਕਾਨੂੰਨਨ ਸਹੀ ਨਹੀਂ ਮੰਨਿਆ ਜਾ ਸਕਦਾ।

ਪੜ੍ਹੋ ਇਹ ਵੀ - ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News