ਹਾਥੀ ਨੇ ਮਾਰ''ਤਾ ਕਿਸਾਨ, ਪੈਰਾਂ ਨਾਲ ਕੁਚਲ ਕੇ ਦਿੱਤੀ ਦਰਦਨਾਕ ਮੌਤ
Tuesday, Apr 08, 2025 - 04:51 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਸੂਬੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਿੰਧੂਦੁਰਗ ਜ਼ਿਲ੍ਹੇ 'ਚ ਸਥਿਤ ਡੋਡਾਮਾਰਗ ਤਹਿਸੀਲ ਦੇ ਮੋਰਲੇ ਪਿੰਡ 'ਚ ਇਕ ਹਾਥੀ ਨੇ ਇਕ ਕਿਸਾਨ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- ਟ੍ਰਿਪਲ ਮਰਡਰ ; ਕਿਸਾਨ ਆਗੂ, ਭਰਾ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ, ਤਿੰਨਾਂ ਦੀ ਹੋਈ ਮੌਤ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਕਿਸਾਨ ਲਕਸ਼ਮਣ ਯਸ਼ਵੰਤ ਕਾਜੂ ਦੇ ਬਾਗ 'ਚ ਕਾਜੂ ਇਕੱਠੇ ਕਰਨ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਹਾਥੀ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਪੈਰਾਂ ਨਾਲ ਕੁਚਲ ਕੇ ਮਾਰ ਸੁੱਟਿਆ। ਫਿਲਹਾਲ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਟਰੇਨ 'ਚ ਕਰਦੇ ਹੋ ਸਫ਼ਰ ਤਾਂ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ, GRP ਨੇ ਖ਼ੁਦ ਦਿੱਤੀ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e