ਦਿੱਲੀ ਵਿਧਾਨ ਸਭਾ ਚੋਣ : ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
Tuesday, Jan 14, 2020 - 07:40 PM (IST)
ਨਵੀਂ ਦਿੱਲੀ — ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 15 ਵਿਧਾਇਕਾਂ ਦਾ ਟਿਕਟ ਕੱਟਿਆ ਹੈ ਅਤੇ 46 ਮੌਜੂਦਾ ਵਿਧਾਇਕਾਂ ਨੂੰ ਫਿਰ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਪਾਰਟੀ ਨੇ 9 ਨਵੇਂ ਚਿਹਰਿਆਂ ਨੂੰ ਇਸ ਵਾਰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।