Breaking : ਐਲਵਿਸ਼ ਯਾਦਵ ਦੇ ਘਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
Sunday, Aug 17, 2025 - 09:50 AM (IST)

ਨੈਸ਼ਨਲ ਡੈਸਕ : ਹਰਿਆਣਾ ਦੇ ਯੂਟਿਊਬਰ ਐਲਵਿਸ਼ ਯਾਦਵ ਦੇ ਘਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਐਲਵਿਸ਼ ਯਾਦਵ ਦੇ ਗੁਰੂਗ੍ਰਾਮ ਵਾਲੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਗੁਰੂਗ੍ਰਾਮ ਵਿੱਚ ਐਲਵਿਸ਼ ਦੇ ਘਰ 'ਤੇ 3-4 ਰਾਉਂਡ ਫਾਇਰਿੰਗ ਕੀਤੀ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਲੈਂਡਿੰਗ ਫੇਲ! ਹਵਾ 'ਚ ਉੱਡਦਾ ਰਿਹਾ Air India Express ਦਾ ਜਹਾਜ਼, 160 ਯਾਤਰੀਆਂ ਦੇ ਸੁੱਕੇ ਸਾਹ
ਦੱਸ ਦੇਈਏ ਕਿ ਐਲਵਿਸ਼ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ਦੇ ਸੈਕਟਰ 56 ਵਿੱਚ ਰਹਿੰਦਾ ਹੈ। ਗੁਰੂਗ੍ਰਾਮ ਵਿੱਚ ਬਿੱਗ ਬੌਸ ਜੇਤੂ, ਮਸ਼ਹੂਰ ਯੂਟਿਊਬਰ ਅਤੇ ਅਦਾਕਾਰ ਐਲਵਿਸ਼ ਯਾਦਵ ਦੇ ਘਰ ਸਵੇਰੇ 5:30 ਤੋਂ 6 ਵਜੇ ਦੇ ਵਿਚਕਾਰ ਭਾਰੀ ਗੋਲੀਬਾਰੀ ਹੋਈ ਹੈ। ਤਿੰਨ ਅਣਪਛਾਤੇ ਬਦਮਾਸ਼ ਬਾਈਕ 'ਤੇ ਸਵਾਰ ਹੋ ਕੇ ਆਏ ਸਨ, ਜਿਹਨਾਂ ਨੇ ਦੋ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਅਚਾਨਕ ਵਾਪਰੀ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਸੀਸੀਟੀਵੀ ਕੈਮਰਿਆਂ ਨੂੰ ਚੈਕ ਕਰ ਰਹੀ ਹੈ ਤਾਂਕਿ ਹਮਲਾਵਰਾਂ ਦੀ ਪਛਾਣ ਹੋ ਸਕੇ।
ਪੜ੍ਹੋ ਇਹ ਵੀ - OMG! ਖੇਡ-ਖੇਡ 'ਚ ਜ਼ਹਿਰੀਲਾ ਸੱਪ ਚਬਾ ਗਈ ਕੁੜੀ, ਪਈਆਂ ਭਾਜੜਾਂ, ਪੂਰੀ ਖ਼ਬਰ ਉੱਡਾ ਦੇਵੇਗੀ ਹੋਸ਼
ਹਾਲਾਂਕਿ, ਜਿਸ ਸਮੇਂ ਇਹ ਗੋਲੀਬਾਰੀ ਦੀ ਘਟਨਾ ਵਾਪਰੀ, ਉਸ ਸਮੇਂ ਐਲਵਿਸ਼ ਘਰ ਵਿੱਚ ਮੌਜੂਦ ਨਹੀਂ ਸੀ। ਗੋਲੀਬਾਰੀ ਦੇ ਸਮੇਂ ਸਿਰਫ਼ ਦੇਖਭਾਲ ਕਰਨ ਵਾਲਾ ਘਰ ਵਿੱਚ ਸੀ। ਐਲਵਿਸ਼ ਇਸ ਸਮੇਂ ਵਿਦੇਸ਼ ਵਿੱਚ ਹੈ। ਐਲਵਿਸ਼ ਯਾਦਵ ਯੂਟਿਊਬ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਕਰਕੇ ਬਹੁਤ ਮਸ਼ਹੂਰ ਹੈ। ਪੁਲਸ ਨੂੰ ਜਦੋਂ ਇਸ ਘਟਨਾ ਦੇ ਬਾਰੇ ਜਾਣਕਾਰੀ ਮਿਲੀ, ਗੁਰੂਗ੍ਰਾਮ ਪੁਲਸ ਦੇ ਸੀਨੀਅਰ ਅਧਿਕਾਰੀ ਉੱਥੇ ਪਹੁੰਚ ਗਏ ਅਤੇ ਉਹਨਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਨੂੰ ਲੈ ਕੇ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।